Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਜਲਦ ਸ਼ੁਰੂ ਹੋਣਗੇ ਈ-ਚਾਲਾਨ : ਕੋਮਲ ਮਿੱਤਲ

ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਜਲਦ ਸ਼ੁਰੂ ਹੋਣਗੇ ਈ-ਚਾਲਾਨ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

–ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ
–ਸੜਕ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਸ਼ਨਾਖਤ ਕੀਤੇ ਗਏ ਬਲਾਇੰਡ ਸਪਾਟਾਂ ’ਤੇ ਅਧਿਕਾਰੀਆਂ ਨੂੰ ਕੰਮ ਕਰਨ ਦੇ ਦਿੱਤੇ ਨਿਰਦੇਸ਼
–ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੇਵੇਗੀ 5-5 ਹਜ਼ਾਰ ਰੁਪਏ ਦੀ ਪੁਰਸਕਾਰ ਰਾਸ਼ੀ ਅਤੇ ਸਰਟੀਫਿਕੇਟ

14 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਰੋਡ ਸੇਫਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਸ਼ਨਾਖਤ ਕੀਤੇ ਗਏ ਬਲਾਇੰਡ ਸਪਾਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਇਥੇ ਐਨ.ਐਚ.ਆਈ.ਏ ਤੇ ਪੀ.ਡਬਲਯੂ.ਡੀ ਨਾਲ ਮਿਲ ਕੇ ਹਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮਹੀਨਾਵਾਰ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੀ ਮੌਜੂਦ ਸਨ।
ਡਿਪਟੀ ਕਮਸ਼ਨਰ ਨੇ ਦੱਸਿਆ ਕਿ ਟੈ੍ਰਫਿਕ ਨਿਯਮਾਂ ਨੂੰ ਹੋਰ ਦਰੁਸਤ ਕਰਨ ਲਈ ਜ਼ਿਲ੍ਹੇ ਵਿਚ ਈ-ਚਾਲਾਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਵਿਚ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਇਲੈਕਟ੍ਰੋਨਿਕ ਢੰਗ ਨਾਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਯੂ.ਪੀ.ਆਈ, ਗੁਗਲ ਪੇ ਜਾਂ ਏ.ਟੀ.ਐਮ ਨਾਲ ਚਾਲਾਨ ਮੌਕੇ ’ਤੇ ਵੀ ਭੁਗਤਾਏ ਜਾ ਸਕਣਗੇ। ਈ-ਚਾਲਾਨ ਮਸ਼ੀਨ ਵਿਚ ਰਜਿਸਟ੍ਰੇਸ਼ਨ ਸਰਟੀਫਿਕੇਟ ਤੇ ਲਾਇਸੰਸ ਐਂਟਰ ਕਰਨ ’ਤੇ ਗੱਡੀ ਤੇ ਡਰਾਈਵਰ ਦੀ ਸਾਰੀ ਹਿਸਟਰੀ ਡਿਟੇਲ ਦਿਸ ਜਾਵੇਗੀ ਅਤੇ ਜੇਕਰ ਐਕਟ ਅਨੁਸਾਰ ਜ਼ਰੂਰਤ ਹੋਵੇ, ਤਾਂ ਲਾਇਸੰਸ ਸਸਪੈਂਡ ਵੀ ਆਪਣੇ ਆਪ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲਿਆਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਪੁਰਸਕਾਰ ਰਾਸ਼ੀ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮਦਦਗਾਰ ਵਿਅਕਤੀ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਗੁਡ ਸਮਾਰੀਟਨ ਸਰਟੀਫਿਕੇਟ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਜਿਥੇ ਸੇਫ਼ ਸਕੂਲ ਵਾਹਨ ਸਕੀਮ ਦੀ ਸਮੀਖਿਆ ਕੀਤੀ, ਉਥੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਬੱਸ ਸਟੈਂਡ ਦੇ ਬਾਹਰ ਵਾਹਨ ਨਾ ਖੜ੍ਹੇ ਹੋਣ।
ਕੋਮਲ ਮਿੱਤਲ ਨੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਉਨ੍ਹਾਂ ਨੂੰ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕਰਨ ਲਈ ਕਿਹਾ। ਉਨ੍ਹਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਰਿਕਵਰੀ ਸਬੰਧੀ ਮਾਮਲਿਆਂ ਵਿਚ ਗੰਭੀਰਤਾ ਦਿਖਾਈ ਜਾਵੇ ਅਤੇ ਡਿਫਾਲਟਰਾਂ ਦੀ ਲਿਸਟ ਬਣਾ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਇਸ ਦੌਰਾਨ ਸੇਵਾ ਕੇਂਦਰਾਂ ਦੀ ਪੈਂਡੈਂਸੀ ਦੀ ਵੀ ਸਮੀਖਿਆ ਕੀਤੀ ਅਤੇ ਰੈਵੀਨਿਊ ਵਿਭਾਗ ਨਾਲ ਸਬੰਧਤ ਕੋਰਟ ਕੇਸਾਂ ਤੋਂ ਇਲਾਵਾ ਹੋਰ ਵਿਸ਼ਿਆਂ ’ਤੇ ਜਾਣਕਾਰੀ ਵੀ ਹਾਸਲ ਕੀਤੀ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ. ਗਿੱਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।