Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੜਕ ਸੁਰੱਖਿਆ ਹਫ਼ਤੇ ਤਹਿਤ ਵਾਹਨ ਚਾਲਕਾਂ ਨੂੰ ਵੰਡੇ ਗਏ ਮੁਫ਼ਤ ਹੈਲਮਟ,ਵਾਹਨਾਂ ਦਾ ਹੋਇਆ ਮੁਫ਼ਤ ਪ੍ਰਦੂਸ਼ਣ ਚੈੱਕ

ਸੜਕ ਸੁਰੱਖਿਆ ਹਫ਼ਤੇ ਤਹਿਤ ਵਾਹਨ ਚਾਲਕਾਂ ਨੂੰ ਵੰਡੇ ਗਏ ਮੁਫ਼ਤ ਹੈਲਮਟ,ਵਾਹਨਾਂ ਦਾ ਹੋਇਆ ਮੁਫ਼ਤ ਪ੍ਰਦੂਸ਼ਣ ਚੈੱਕ

ਹੁਸ਼ਿਆਰਪੁਰ (ਬਿਊਰੋ) 

–ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਆਰ.ਟੀ.ਏ ਦਫ਼ਤਰ ਵਿਚ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਕੀਤਾ ਜਾਗਰੂਕ

16 ਜਨਵਰੀ : ਸੜਕ ਸੁਰੱਖਿਆ ਹਫ਼ਤੇ ਤਹਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਲੋਂ ਆਰ.ਟੀ.ਏ ਦਫ਼ਤਰ ਵਿਚ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਰਗੂਕਤਾ ਕੈਂਪ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਸਟਾਫ਼ ਨੇ ਆਮ ਜਨਤਾ ਤੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਨਿਯਮਾਂ ਸਬੰਧੀ ਸਾਹਿਤ ਵੀ ਵੰਡਿਆ।
ਸਕੱਤਰ ਆਰ.ਟੀ.ਏ ਪ੍ਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਹਫਤੇ ਦੀ ਇਸ ਲੜੀ ਵਿਚ ਸੋਨਾਲੀਕਾ ਟਰੈਕਟਰਜ਼ ਲਿਮਟਿਡ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਮੁਫ਼ਤ ਹੈਲਮਟ ਵੰਡੇ ਗਏ ਅਤੇ ਨੂਰ ਪ੍ਰਦੂਸ਼ਣ ਚੈੱਕ ਸੈਂਟਰ ਵਲੋਂ ਪ੍ਰਦੂਸ਼ਣ ਚੈਕਿੰਗ ਵੀ ਕੀਤੀ ਗਈ। ਇਸ ਦੌਰਾਨ 50 ਗੱਡੀਆਂ ਦੇ ਪ੍ਰਦੂਸ਼ਣ ਚੈੱਕ ਕਰਕੇ ਉਨ੍ਹਾਂ ਨੂੰ ਮੁਫ਼ਤ ਪ੍ਰਦੂਸ਼ਣ ਸਰਟੀਫਿਕੇਟ ਵੀ ਜਾਰੀ ਕੀਤੇ ਗਏ।
ਇਸ ਮੌਕੇ ਸੈਕਸ਼ਨ ਅਫ਼ਸਰ ਰਜਿੰਦਰ ਸਿੰਘ ਤੋਂ ਇਲਾਵਾ ਸੁਰਿੰਦਰ ਭੰਡਾਰੀ, ਰਵਿੰਦਰ ਸ਼ਰਮਾ, ਜਤਿੰਦਰ ਸਿੰਘ ਵੀ ਮੌਜੂਦ ਸਨ।