Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਲੁੱਟਾਂ ਖੋਹਾਂ ਅਤੇ ਚੋਰੀਆਂ ਕਰਨ ਵਾਲੇ ਕਥਿਤ ਤਿੰਨ ਦੋਸ਼ੀ ਇੱਕ ਦੇਸੀ ਪਿਸਤੌਲ ਅਤੇ ਸੋਨਾ ਚਾਂਦੀ ਸਮੇਤ ਗ੍ਰਿਫਤਾਰ

ਲੁੱਟਾਂ ਖੋਹਾਂ ਅਤੇ ਚੋਰੀਆਂ ਕਰਨ ਵਾਲੇ ਕਥਿਤ ਤਿੰਨ ਦੋਸ਼ੀ ਇੱਕ ਦੇਸੀ ਪਿਸਤੌਲ ਅਤੇ ਸੋਨਾ ਚਾਂਦੀ ਸਮੇਤ ਗ੍ਰਿਫਤਾਰ

ਹੁਸ਼ਿਆਰਪੁਰ 13 ਸਤੰਬਰ ( ਤਰਸੇਮ ਦੀਵਾਨਾ )

: ਸੁਰਿੰਦਰ ਲਾਂਬਾ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੀ ਹਦਾਇਤ ਅਤੇ ਐਸ.ਪੀ/ਪੀ.ਬੀ.ਆਈ. ਮੇਜਰ ਸਿੰਘ ਪੀ ਪੀ ਐਸ , ਡੀ.ਐਸ.ਪੀ./ਡੀ ਹਰਜੀਤ ਸਿੰਘ ਪੀ ਪੀ ਐਸ ਅਤੇ ਦੀਪਕਰਨ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ (ਸਿਟੀ) ਹੁਸ਼ਿਆਰਪੁਰ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਚੋਰੀ,ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਦੀ ਨਿਗਰਾਨੀ ਹੇਠ ਸਮੇਤ ਚੌਂਕੀ ਇੰਚਾਰਜ ਏ.ਐਸ.ਆਈ. ਸੰਜੀਵ ਕੁਮਾਰ ਨੇ ਸਾਥੀ ਕਰਮਚਾਰੀਆਂ ਦੇ ਨਾਲ ਕਾਰਵਾਈ ਕਰਦੇ ਹੋਏ ਗਸ਼ਤ ਦੌਰਾਨ ਕਥਿਤ ਦੋਸ਼ੀਆਨ ਬੰਟੀ ਉਰਫ ਭੇਡੂ ਪੁੱਤਰ ਸਤਪਾਲ ਵਾਸੀ ਖਾਨਪੁਰੀ ਗੇਟ ਥਾਣਾ ਸਿਟੀ ਰਕੇਸ਼ ਕੁਮਾਰ ਉਰਫ ਵਿੱਕੀ ਪੁੱਤਰ ਪ੍ਰੇਮ ਕੁਮਾਰ ਵਾਸੀ ਮਕਾਨ ਨੰਬਰ 368, ਕੱਚਾ ਟੋਬਾ ਥਾਣਾ ਸਿਟੀ ਨੂੰ ਗ੍ਰਿਫਤਾਰ ਕੀਤਾ। ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਮੰਨਿਆ ਕਿ ਉਹਨਾਂ ਵਲੋਂ ਕੀਤੀਆਂ ਗਈਆਂ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਸਮਾਂਨ ਸੋਨਾਂ ਅਤੇ ਚਾਂਦੀ ਆਦਿ ਰਾਜ ਕੁਮਾਰ (ਸੁਨਿਆਰਾ) ਪੁਤਰ ਪ੍ਰੇਮ ਕੁਮਾਰ ਵਾਸੀ ਕਮੇਟੀ ਬਜਾਰ ਹੁਸ਼ਿ: ਨੂੰ ਵੇਚਦੇ ਹਾਂ। ਪਲੀਸ ਅਧਿਕਾਰੀਆਂ ਨੇ ਦੱਸਿਆ ਕਿ ਤਫਤੀਸ਼ ਦੌਰਾਨ ਸੁਨਿਆਰਾ ਰਾਜ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ।ਉਹਨਾਂ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਪਾਸੋਂ ਇੱਕ ਐਕਟਿਵਾ, ਇੱਕ ਸੋਨੇ ਦੀ ਚੈਨ 06 ਗ੍ਰਾਮ, 01 ਕਿੱਲੋ 400 ਗ੍ਰਾਮ ਚਾਂਦੀ ਅਤੇ ਇੱਕ ਦੇਸੀ ਪਿਸਟਲ ਬਰਾਮਦ ਹੋਇਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀਆਨ ਬੰਟੀ ਉਰਫ ਭੇਡੂ ਅਤੇ ਰਕੇਸ਼ ਕੁਮਾਰ ਉਰਫ ਵਿੱਕੀ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪਹਿਲਾਂ ਵੀ ਕਈ ਮੁੱਕਦਮੇ ਦਰਜ ਹਨ।