Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 02 ਨੌਜਵਾਨ ਆਏ ਪੁਲਿਸ ਅੜਿੱਕੇ 

ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 02 ਨੌਜਵਾਨ ਆਏ ਪੁਲਿਸ ਅੜਿੱਕੇ 

ਦਸੂਹਾ 31 ਜੁਲਾਈ (ਚੌਧਰੀ) 

: ਜਿਲ੍ਹਾ ਹੁਸ਼ਿਆਰਪੁਰ ਦੇ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਆਈ ਪੀ ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕਸਦੇ ਹੋਏ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜਗਦੀਸ਼ ਰਾਜ ਉੱਪ ਪੁਲਿਸ ਕਪਤਾਨ ਦਸੂਹਾ ਜਿਲਾ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੇ ਅਧੀਨ ਮਿਤੀ 28-07-2024 ਨੂੰ ਰਾਹੁਲ ਪੁੱਤਰ ਨਸੀਬ ਸਿੰਘ ਵਾਸੀ ਬਿੱਸੋ ਚੱਕ ਥਾਣਾ ਦਸੂਹਾ ਨੇ ਇਤਲਾਹ ਦਿੱਤੀ ਸੀ ਕਿ ਉਹ ਕੀਟਨਾਸ਼ਕ ਦਵਾਈਆਂ ਅਤੇ ਖਾਦ ਸਟੋਰ ਪਿੰਡ ਸਲੋਹੜ ਥਾਣਾ ਦਸੂਹਾ ਵਿਖੇ ਦੁਕਾਨ ਕਰਦਾ ਹੈ।ਜੋ ਉਸ ਦੀ ਦੁਕਾਨ ਪਰ 02 ਨਾ ਮਾਲੂਮ ਮੋਟਰ ਸਾਈਕਲ ਸਵਾਰ ਮੋਟਰਸਾਈਕਲ ਖੜਾ ਕਰਕੇ ਉਸ ਦੀ ਦੁਕਾਨ ਅੰਦਰ ਦਾਖਲ ਹੋਏ ਤਾਂ ਇੱਕ ਨੇ ਪਿਸਤੌਲ ਕੱਢ ਕੇ ਉਸ ਪਰ ਤਾਨ ਦਿੱਤਾ ਤੇ ਦੂਸਰਾ ਦਾਤਰ ਲੈ ਕੇ ਆ ਗਿਆ। ਜਿਨ੍ਹਾਂ ਨੇ ਦੁਕਾਨ ਦੇ ਅੰਦਰ ਗਲੇ ਵਿੱਚੋ 7000 ਰੁਪਏ ਨਗਦੀ ਅਤੇ 01 ਮੋਬਾਇਲ ਫੋਨ ਚੁੱਕ ਕੇ ਮੋਟਰਸਾਈਕਲ ਪਰ ਸਵਾਰ ਹੋ ਕੇ ਭੱਜ ਗਏ ਸੀ । ਜਿਸ ਸਬੰਧੀ ਮੁੱਕਦਮਾ ਨੰਬਰ 158 ਮਿਤੀ 28-07-24 ਭ/ਦ 307,3(5) BNS, 25/27 ਆਰਮਸ ਐਕਟ ਥਾਣਾ ਦਸੂਹਾ ਦਰਜ ਕੀਤਾ ਗਿਆ ਸੀ । ਜਿਹਨਾ ਨੂੰ ਟਰੇਸ ਕਰਨ ਲਈ ਵੱਖ ਵੱਖ ਵਿਸ਼ੇਸ਼ ਟੀਮਾਂ ਬਣਾ ਕੇ ਰਵਾਨਾ ਕੀਤੀਆਂ ਗਈਆਂ ਸਨ।

ਜੋ ਇਸੇ ਦੋਰਾਨ ਏ ਐਸ ਆਈ ਜਗਦੀਸ਼ ਕੁਮਾਰ ਇੰਚਾਰਜ ਚੋਂਕੀ ਸੰਸਾਰਪੁਰ ਸਮੇਤ ਪੁਲਿਸ ਪਾਰਟੀ ਵਲੋ 02 ਵਿਅਕਤੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਜਿਹਨਾ ਨੇ ਦੋਰਾਨੇ ਪੁੱਛਗਿੱਛ ਆਪਣਾ ਨਾਮ ਕੁਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕਕੋਏ ਥਾਣਾ ਦਸੂਹਾ ਅਤੇ ਗਗਨ ਮੁਹਮੰਦ ਉਰਫ ਗੱਗੂ ਉਰਫ ਅਲੀ ਪੁੱਤਰ ਇਕਬਾਲ ਮੁਹਮੰਦ ਵਾਸੀ ਕੱਲੋਵਾਲ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ ਅਤੇ ਜਿਹਨਾ ਨੇ ਦੱਸਿਆ ਕਿ ਉਹਨਾ ਦੋਨਾਂ ਨੇ ਹਮਸਲਾਹ ਹੋ ਕੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜੋ ਵਾਰਦਾਤ ਸਮੇਂ ਵਰਤਿਆ ਪਿਸਟਲ ਵੀ ਬ੍ਰਾਮਦ ਕਰਵਾਇਆ ਹੈ ਪਰੰਤੂ ਉਹ ਏਅਰ ਪਿਸਟਲ ਪਾਇਆ ਗਿਆ ਹੈ। ਜੋ ਦੋਸ਼ੀ ਉਕਤਾਨ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਮੁੱਢਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ ਹੈ। ਜਿਨ੍ਹਾਂ ਪਾਸੋਂ ਡੂੰਗਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।