Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਲੁੱਟ-ਖੋਹ ਅਤੇ ਡਕੈਤੀ ਦੀ ਵਾਰਦਾਤ ਚ ਲੋੜੀਂਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ

ਲੁੱਟ-ਖੋਹ ਅਤੇ ਡਕੈਤੀ ਦੀ ਵਾਰਦਾਤ ਚ ਲੋੜੀਂਦੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ

ਬਟਾਲਾ (ਅਵਿਨਾਸ਼ ਸ਼ਰਮਾ )

: ਥਾਣਾ ਘਣੀਏਕੇ ਬਾਂਗਰ ਦੀ ਪੁਲੀਸ ਨੇ ਲੁੱਟ-ਖੋਹ, ਅਤੇ ਡਕੈਤੀ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਫਤਿਹਗੜ੍ਹ ਚੂੜੀਆਂ ਦੇ ਡੀਐੱਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਥਾਣਾ ਘਣੀਆ ਦੇ ਬਾਂਗਰ ਖੇਤਰ ਵਿੱਚ ਲੁੱਟ-ਖੋਹ, ਖੋਹ ਅਤੇ ਡਕੈਤੀ ਦੀ ਘਟਨਾ ਵਾਪਰੀ ਸੀ। ਇਨ੍ਹਾਂ ਨੂੰ ਹੱਲ ਕਰਨ ਲਈ ਥਾਣਾ ਘਣੀਏਕੇ ਬਾਂਗਰ ਦੇ ਐਸਐਚਓ ਸੁਖਵਿੰਦਰ ਸਿੰਘ, ਕਿਲਾ ਲਾਲ ਸਿੰਘ ਥਾਣੇ ਦੇ ਐਸਐਚਓ ਸੁਰਿੰਦਰਪਾਲ ਸਿੰਘ, ਅਲੀਵਾਲ ਥਾਣਾ ਇੰਚਾਰਜ ਏਐਸਆਈ ਬਲਦੇਵ ਸਿੰਘ ਅਤੇ ਐਸਆਈ ਨਰਜੀਤ ਸਿੰਘ ਦੀ ਟੀਮ ਬਣਾਈ ਗਈ ਸੀ। ਜਿਸ ‘ਤੇ ਪੁਲਸ ਨੇ ਸਫਲਤਾ ਹਾਸਲ ਕੀਤੀ ਅਤੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਐਸ.ਐਚ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 14 ਸਤੰਬਰ ਨੂੰ ਪਿੰਡ ਕਿਲਾ ਦੇਸਾ ਸਿੰਘ ਵਿਖੇ ਮਨਪ੍ਰੀਤ ਸਿੰਘ ਅਤੇ ਸੁਖਪ੍ਰੀਤ ਸਿੰਘ ਨੇ ਹਸਪਤਾਲ ਦੇ ਮੁਲਾਜ਼ਮ ਤੋਂ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਲੁੱਟ ਲਿਆ ਸੀ, ਜਿਸ ਸਬੰਧੀ ਪੁਲਿਸ ਨੇ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਵਾਰਦਾਤ ਵਿਚ ਵਰਤਿਆ ਮੋਟਰਸਾਈਕਲ, ਮੋਬਾਈਲ ਫ਼ੋਨ ਬਰਾਮਦ ਕਰ ਲਿਆ ਹੈ। ਉਸ ਨੇ ਦੱਸਿਆ ਕਿ 7 ਸਤੰਬਰ ਨੂੰ ਅੱਡਾ ਖਹਿਰਾ ਕਲਾਂ ਦੇ ਸੀਐਸਸੀ ਸੈਂਟਰ ਵਿੱਚ ਲੁੱਟ ਦੀ ਵਾਰਦਾਤ ਹੋਈ ਸੀ, ਜਿਸ ’ਤੇ ਪੁਲੀਸ ਨੇ ਮਨਪ੍ਰੀਤ ਸਿੰਘ, ਪ੍ਰਿੰਸ ਨੂੰ ਗ੍ਰਿਫਤਾਰ ਕਰ ਲਿਆ ਹੈ।. ਇਸ ਦੇ ਨਾਲ ਹੀ ਅੱਡਾ ਜੇਜਿਆਣੀ ਵਿੱਚ ਇੱਕ ਔਰਤ ਤੋਂ ਲੁੱਟੀ ਗਈ ਸਕੂਟੀ ਮੁਲਜ਼ਮ ਮਨਪ੍ਰੀਤ ਸਿੰਘ ਕੋਲੋਂ ਬਰਾਮਦ ਕਰ ਲਿਆ ਗਿਆ ਹੈ।