Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਲੁੱਟ ਖੋਹ ਜਾਂ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ : ਐਸ ਐਚ ਓ 

ਲੁੱਟ ਖੋਹ ਜਾਂ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ : ਐਸ ਐਚ ਓ 

ਗੜ੍ਹਦੀਵਾਲਾ (ਚੌਧਰੀ) 

2 ਸਤੰਬਰ : ਗੜ੍ਹਦੀਵਾਲਾ ਪੁਲਿਸ ਵੱਲੋਂ ਮਾਨਯੋਗ ਐੱਸ.ਐੱਸ.ਪੀ. ਸ. ਸਰਤਾਜ ਸਿੰਘ ਚਾਹਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾ ਰੋਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵੱਲੋਂ ਪਿੰਡ ਫਤਹਿਪੁਰ, ਭੱਟਲਾਂ ਵਿੱਚ ਸਰਪੰਚਾ ਪੰਚਾਂ,ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਲੁੱਟ ਖੋਹ ਕਰਨ ਜਾ ਨਸ਼ਿਆ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਰਾਤ ਸਮੇਂ ਪਿੰਡ ਵਿੱਚ ਆਪਣੇ ਘਰਾਂ ਦੇ ਬਾਹਰ ਬੱਲਬ ਜਗਾਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵਲੋਂ ਆਪੋ ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਏ.ਐੱਸ.ਆਈ. ਪਰਮਜੀਤ ਸਿੰਘ ਪਿੰਡ ਦੇ ਮੋਹਤਵਰ ਵਿਆਕਤੀ ਵਿਅਕਤੀ ਹਾਜਰ ਸਨ।