Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing *ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਦੇ ਹਲਕੇ ਹੁਸਿਆਰਪੁਰ ‘ਚ ਰੋਸ਼ ਮਾਰਚ 16 ਨੂੰ*

*ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਦੇ ਹਲਕੇ ਹੁਸਿਆਰਪੁਰ ‘ਚ ਰੋਸ਼ ਮਾਰਚ 16 ਨੂੰ*

*ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਦੇ ਹਲਕੇ ਹੁਸਿਆਰਪੁਰ ‘ਚ ਰੋਸ਼ ਮਾਰਚ 16 ਨੂੰ*

ਗੜ੍ਹਦੀਵਾਲਾ 14 ਜੁਲਾਈ (ਚੌਧਰੀ) : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜ:ਨੰ.26) ਦੇ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਜਿਲ੍ਹਾ ਜਨਰਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਮਿਆਂ ਦੀਆਂ ਮੰਗਾਂ ਨੂੰ ਲੈਕੇ ਕੀਤੀ ਗਈ ਵਿਚਾਰ ਚਰਚਾ ਉਪਰੰਤ ਜਥੇਬੰਦੀ ਵੱਲੋਂ ਇਹ ਮਹਿਸੂਸ ਕੀਤਾ ਗਿਆ ਹੈ ਕਿ ਸਰਕਾਰ ਵੱਲੋਂ ਫੀਲਡ ਤੇ ਦਫਤਰਾਂ ਵਿੱਚ ਕੰਮ ਕਰ ਰਹੇ ਇਨਲਿਸਟਮੈਂਟ ਕਾਮਿਆਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ,ਕਿਉਂਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਐਚ.ਓ.ਡੀ.ਵਿਭਾਗੀ ਮੁੱਖੀ ਮੋਹਾਲੀ ਛੁੱਟੀ ਤੇ ਚੱਲ ਰਹੇ ਹਨ, ਸੁਪਰਡੈਂਟ ਤੇ ਐਫ.ਏ.ਡੀ.ਦੀ ਬਦਲੀ ਹੋ ਗਈ ਹੈ,ਰਜਿਸਟਰਾਰ ਵੀ ਦਫਤਰ ‘ਚ ਨਹੀਂ ਹਨ ।ਆਗੂਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਕੇ ਮਜੂਦਾ ਅਧਿਕਾਰੀਆਂ ਵੱਲੋਂ ਪੱਲਾ ਝਾੜ ਦਿੱਤਾ ਜਾਦਾ ਹੈ।ਉਨ੍ਹਾਂ ਕਿਹਾ ਕਿ ਇਸ ਮਹੀਨੇ ਕਾਮਿਆਂ ਦੇ ਨਾ ਪੂਰੇ ਫੰਡ ਜਾਰੀ ਕੀਤੇ ਹਨ ਤੇ ਨਾ ਹੀ ਪੁਰੀਆ ਤਨਖਾਹਾਂ ਮਿਲਿਆ ਹਨ।ਜਿਸ ਕਰਕੇ ਕਾਮੇਂ ਭਾਰੀ ਸਮਸਿਆਵਾਂ ਦਾ ਸਾਮਣਾ ਕਰਨ ਲਈ ਮਜਬੂਰ ਹਨ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਭਾਗ ਤੇ ਪੰਜਾਬ ਸਰਕਾਰ ਕੋਲ ਅਨੇਕਾਂ ਮੰਗ ਪੱਤਰ ਭੇਜਕੇ ਮੰਗ ਕੀਤੀ ਗਈ ਹੈ ਕਿ ਸੈਲਫ ਇੰਪਲਾਈਜ਼/ਇਨਲਿਸਟਮੈਂਟ ਕਾਮਿਆਂ ਨੂੰ ਵਿਭਾਗ ਵਿੱਚ ਸਾਮਲ ਕੀਤਾ ਜਾਵੇ,ਜਿਨ੍ਹਾਂ ਕਾਮਿਆਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਕ ਮੈਬਰਾਂ ਨੂੰ ਬਿਨਾਂ ਸ਼ਰਤ ਨੋਕਰੀ ਦਿੱਤੀ ਜਾਵੇ,ਛਾਂਟੀ ਕੀਤੇ ਕਾਮੇਂ ਬਹਾਲ ਕੀਤੇ ਜਾਣ।ਪਰ ਸਰਕਾਰ ਤੇ ਵਿਭਾਗ ਵੱਲੋਂ ਜਥੇਬੰਦੀ ਦੀਆਂ ਮੰਗਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ ਜਿਸ ਦੇ ਵਿਰੋਧ ਵਿੱਚ ਵਰਕਰਾਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਮਿਤੀ 16/07/2022 ਨੂੰ ਜਲ ਸਪਲਾਈ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਹਲਕੇ ਹੁਸਿਆਰਪੁਰ ਵਿਖੇ ਪੰਜਾਬ ਦੇ ਸਮੂਹ ਇਨਲਿਸਟਮੈਂਟ ਕਾਮਿਆਂ ਵੱਲੋਂ ਝੰਡਾ ਮਾਰਚ ਕਰਨ ਉਪਰੰਤ ਮੰਤਰੀ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ।ਲੋੜ ਪੈਣ ਤੇ ਸੰਘਰਸ਼ ਨੂੰ ਤਿੱਖਾ ਰੂਪ ਵੀ ਦਿੱਤਾ ਜਾ ਸਕਦਾ ਹੈ ਜਿਸ ਉਪਰੰਤ ਨਿਕਲਣ ਵਾਲੇ ਸਿੱਟਿਆਂ ਦੀ ਪੂਰੀ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਮੈਨਜਮੈਂਟ ਦੀ ਹੋਵੇਗੀ।