Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਖ਼ਾਲਸਾ ਕਾਲਜ ਵੱਲੋਂ ਚਲਾਏ ਗਏ ਸੱਤ ਰੋਜ਼ਾ ਬ੍ਰਿਜ ਕੋਰਸ ਦੀ ਸਫ਼ਲਤਾਪੂਰਵਕ ਸਮਾਪਤੀ

ਖ਼ਾਲਸਾ ਕਾਲਜ ਵੱਲੋਂ ਚਲਾਏ ਗਏ ਸੱਤ ਰੋਜ਼ਾ ਬ੍ਰਿਜ ਕੋਰਸ ਦੀ ਸਫ਼ਲਤਾਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੇ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਆਈ.ਕਿਊ. ਏ.ਸੀ. ਦੇ ਸਹਿਯੋਗ ਨਾਲ ਕੱਲਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ ਵਿਖੇ ਚਲਾਏ ਗਏ ਸੱਤ ਰੋਜ਼ਾ ਬ੍ਰਿਜ ਕੋਰਸ ਦੀ ਸਫਲਤਾਪੂਰਵਕ ਸਮਾਪਤੀ ਹੋਈ। ਇਸ ਕੋਰਸ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਵਿੱਚ ਆਧੁਨਿਕ ਅਤੇ ਬੁਨਿਆਦੀ ਗਿਆਨ ਪ੍ਰਦਾਨ ਕਰਨਾ ਸੀ ਤਾਂ ਜੋ ਉਹਨਾਂ ਦੇ ਵਿਅਕਤੀਗਤ ਵਿਕਾਸ ਦੇ ਨਾਲ ਨਾਲ ਭਵਿੱਖੀ ਅਕਾਦਮਿਕ ਅਤੇ ਪੇਸ਼ੇਵਰ ਜੀਵਨ ਦੀ ਨੀਹ ਵੀ ਮਜ਼ਬੂਤ ਹੋਵੇ। ਇਹ ਕੋਰਸ ਨਾ ਸਿਰਫ਼ ਸਿੱਖਣ ਦਾ ਮਾਧਿਅਮ ਸੀ, ਸਗੋਂ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਇੱਕ ਸਾਧਨ ਸੀ। ਕੱਲਰ ਖ਼ਾਲਸਾ ਸੀਨੀਅਰ ਸੈਕੈਂਡਰੀ ਸਕੂਲ, ਹਰਿਆਣਾ ਦੇ ਪ੍ਰਿੰਸੀਪਲ ਸ਼੍ਰੀਮਤੀ ਰੀਟਾ ਸੈਣੀ ਅਤੇ ਸਮੂਹ ਅਧਿਆਪਕਾਂ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਚਲਾਏ ਗਏ ਇਸ ਬ੍ਰਿਜ ਕੋਰਸ ਦੀ ਖੂਬ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦੀ ਸੋਚ ਨੂੰ ਨਵੀਂ ਦਿਸ਼ਾ ਦੇਣ ਅਤੇ ਸਮਾਜ ਨਾਲ ਜੋੜਨ ਦਾ ਮੌਕਾ ਦਿੰਦੇ ਹਨ। ਇਹ ਕੋਰਸ ਸੱਤ ਦਿਨਾਂ ਤੱਕ ਚੱਲਿਆ ਜਿਸ ਵਿੱਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਸੰਚਾਰ ਦਾ ਮਾਧਿਅਮ, ਕੰਪਿਊਟਰ ਸਾਇੰਸ, ਕਮਿਸਟਰੀ, ਫਿਜਿਕਸ, ਮੈਥ ਅਤੇ ਜਨਰਲ ਸਟੱਡੀਜ਼ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਕੱਲਰ ਖ਼ਾਲਸਾ ਸੀਨੀਅਰ ਸੈਕੈਂਡਰੀ ਸਕੂਲ, ਹਰਿਆਣਾ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੀਟਾ ਸੈਣੀ ਸ. ਹਰਜਿੰਦਰ ਸਿੰਘ (ਐਡਵਾਈਜ਼ਰ) ਤੇ ਕੰਪਿਊਟਰ ਵਿਭਾਗ ਦੇ ਮੈਡਮ ਸ਼੍ਰੀਮਤੀ ਪ੍ਰੀਤ ਕਮਲ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।

 

error: copy content is like crime its probhihated