Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਐਸ.ਡੀ.ਐਮ ਹੁਸ਼ਿਆਰਪੁਰ ਵਲੋਂ ਤਹਿਸੀਲ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ

ਐਸ.ਡੀ.ਐਮ ਹੁਸ਼ਿਆਰਪੁਰ ਵਲੋਂ ਤਹਿਸੀਲ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ

ਹੁਸ਼ਿਆਰਪੁਰ, 18 ਜੂਨ (PPT NEWS) 

–ਰੇਟ ਲਿਸਟ ਅਨੁਸਾਰ ਹੀ ਪੈਸੇ ਲੈਣ ਦੀ ਕੀਤੀ ਹਦਾਇਤ

: ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਅਸ਼ਟਾਮ ਆਦਿ ਤਿਆਰ ਕਰਨ ਅਤੇ ਟਾਈਪ/ਫੋਟੋਸਟੈਟ ਕਰਨ ਵਾਲੇ ਵੈਂਡਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਰੇਟ ਲਿਸਟ ਅਨੁਸਾਰ ਹੀ ਪੈਸੇ ਵਸੂਲਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਰਧਾਰਤ ਰੇਟ ਲਿਸਟ ਤੋਂ ਵੱਧ ਪੈਸੇ ਵਸੂਲਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
—
ਫੋਟੋ ਕੈਪਸ਼ਨ : ਹੁਸ਼ਿਆਰਪੁਰ ਤਹਿਸੀਲ ਵਿਖੇੇ ਵੈਂਡਰਾਂ ਦੀ ਚੈਕਿੰਗ ਕਰਦੇ ਹੋਏ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ।