ਬਟਾਲਾ, 10 ਸਤੰਬਰ (ਅਵਿਨਾਸ਼ ਸ਼ਰਮਾ )
ਸਮੂਹ ਸੰਗਤਾਂ ਨੂੰ ਵਿਆਹ ਪੁਰਬ ਦੀ ਦਿੱਤੀ ਮੁਬਾਰਕਬਾਦ
: ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ,ਐਸਐਸਪੀ ਸੁਹੇਲ ਕਾਸਿਮ ਮੀਰ, ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਰਾਜੀਵ ਸ਼ਰਮਾ, ਗੁਰਦੀਪ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਅਤੇ ਸਮਸ਼ੇਰ ਸਿੰਘ ਦੀਨਾਨਗਰ ਵੀ ਮੋਜੂਦ ਸਨ।
ਸ. ਕੁਲਤਾਰ ਸਿੰਘ ਸੰਧਵਾਂ, ਸਪੀਕਰ ਵਿਧਾਨ ਸਭਾ ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ, ਬਟਾਲਾ ਵਿਖੇ ਚੱਲ ਰਹੇ 537 ਵੇਂ ਵਿਆਹ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਇਸ ਪਵਿੱਤਰ ਅਤੇ ਖ਼ੁਸ਼ੀਆਂ ਭਰੇ ਦਿਹਾੜੇ ਮੌਕੇ ਇਸ ਇਤਿਹਾਸਕ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਹੀ ਖ਼ੁਸ਼ੀ ਤੇ ਸਕੂਨ ਮਿਲਿਆ ਹੈ।ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਦੀ ਮੁਬਾਰਕਬਾਦ ਦਿੱਤੀ।