Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਐਸ ਐਮ ਓ ਡਾ.ਕਰਨ ਸੈਣੀ ਵਲੋਂ ਅੱਖਾਂ ਦਾਨ ਕਰਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਐਸ ਐਮ ਓ ਡਾ.ਕਰਨ ਸੈਣੀ ਵਲੋਂ ਅੱਖਾਂ ਦਾਨ ਕਰਨ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਗੜ੍ਹਦੀਵਾਲਾ 13 ਜਨਵਰੀ (ਚੌਧਰੀ )

: ਐਸ ਐਮ ਓ ਡਾ.ਕਰਨ ਸੈਣੀ ਨੇ ਅੱਖਾਂ ਦਾਨ ਕਰਨ ਸਬੰਧੀ ਕੀਤਾ ਜਾਗਰੂਕ, ਨੇਤਰਦਾਨ ਜਾਗਰੂਕਤਾ ਪੰਦਰਵਾੜੇ ਤਹਿਤ ਚੱਲ ਰਹੀ ਮੁਹਿੰਮ ਦੌਰਾਨ ਆਈ ਡੋਨਰ ਇੰਚਾਰਜ ਭਾਈ ਬਰਿੰਦਰ ਸਿੰਘ ਮਸੀਤੀ ਦੀ ਹਾਜ਼ਰੀ ਵਿਚ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਦੱਸਿਆ।ਉਨ੍ਹਾਂ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕੀਤੀਆਂ ਜਾਣ, ਤਾਂ ਜੋ ਕਿਸੇ ਨੇਤਰਹੀਣ ਵਿਅਕਤੀ ਦੇ ਜੀਵਨ ਨੂੰ ਰੌਸ਼ਨ ਕਰ ਸਕਣ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਮੌਤ ਤੋਂ ਬਾਅਦ ਅੱਖਾਂ ਦਾਨ ਕਰ ਸਕਦਾ ਹੈ। ਇਸ ਲਈ ਪਹਿਲਾਂ ਇਕ ਮਤਾ- ਪੱਤਰ ਦਾਖਲ ਕਰਨਾ ਹੋਵੇਗਾ। ਮੌਤ ਤੋਂ ਬਾਅਦ 6 ਤੋਂ 8 ਘੰਟੇ ਤੱਕ ਕਿਸੇ ਵੀ ਵਿਅਕਤੀ ਦੀਆਂ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਇਕ ਵਿਅਕਤੀ ਦੀਆਂ ਅੱਖਾਂ ਦੋ ਵਿਅਕਤੀਆਂ ਦੀ ਜ਼ਿੰਦਗੀ ਨੂੰ ਰੋਸ਼ਨ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਅੱਖਾਂ ਦਾਨ ਲਈ ਪ੍ਰਣ ਲੈਣਾ ਚਾਹੀਦਾ ਹੈ ਅਤੇ ਇਸ ਸਬੰਧੀ ਵੱਧ ਤੋਂ ਵੱਧ ਆਪਣੇ ਰਿਸ਼ਤੇਦਾਰਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਭਾਈ ਮਸੀਤੀ ਨੇ ਕਿਹਾ ਕਿ ਅੱਖਾਂ ਦਾਨ ਕਰਨਾ ਇਕ ਪਵਿੱਤਰ ਕਾਰਜ ਹੈ ਅਤੇ ਸਾਨੂੰ ਜਿਊਂਦੇ ਜੀਅ ਅੱਖਾਂ ਦਾਨ ਕਰਨ ਦਾ ਦ੍ਰਿੜ ਸੰਕਲਪ ਲੈਣਾ ਚਾਹੀਦਾ ਹੈ। ਇਹ ਅੱਖਾਂ ਕਿਸੇ ਵੀ ਨੇਤਰਹੀਣ ਨੂੰ ਲਗਾਈਆਂ ਜਾ ਸਕਦੀਆਂ ਹਨ। ਉਹ ਮਨੁੱਖ ਇਸ ਸੰਸਾਰ ਨੂੰ ਦੇਖ ਸਕਦਾ ਹੈ। ਮਨੁੱਖ ਦੀਆ ਅੱਖਾਂ ਮਰਨ ਤੋਂ ਬਾਅਦ ਵੀ ਜਿਊਂਦੀਆਂ ਰਹਿੰਦੀਆਂ ਹਨ ਅਤੇ ਉਹ ਮਰਨ ਤੋਂ ਬਾਦ ਵੀ ਇਸ ਸੁੰਦਰ ਸੰਸਾਰ ਨੂੰ ਦੇਖ ਸਕਦਾ ਹੈ।ਇਸ ਮੌਕੇ ਐਸ ਐਸ ਓ ਡਾ.ਕਰਨ ਸਿੰਘ ਸੈਣੀ,ਡਾ.ਸੁਖਪ੍ਰੀਤ ਕੌਰ,ਡਾ.ਸਗਨ,ਡਾ.ਬਲਜੀਤ ਕੌਰ, ਅਫਸਰ ਡਾ.ਜਸਵਿੰਦਰ ਕੁਮਾਰ ਆਦਿ ਹਾਜ਼ਰ ਸਨ।