ਦਸੂਹਾ 23 ਅਗਸਤ (ਚੌਧਰੀ)
: ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਵਿਖੇ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੌਦਾ ਲਗਾਇਆ ਗਿਆ।
ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੌਦੇ ਸਾਨੂੰ ਸ਼ੁੱਧ ਹਵਾ ਪ੍ਰਦਾਨ ਕਰਨ ਦੇ ਨਾਲ-ਨਾਲ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਹਸਪਤਾਲ ਦੇ ਸਟਾਫ਼, ਨਰਸਿੰਗ ਕਾਲਜ ਦੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣ। ਇਸ ਮੌਕੇ ਡਾ. ਕਰਨਜੀਤ ਸਿੰਘ , ਡਾ. ਗੁਰਪਰੀਤ ਸਿੰਘ, ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਡੈਨੀਅਲ, ਨਰਸਿੰਗ ਸਿਸਟਰ ਜਸਵਿੰਦਰ ਕੌਰ, ਸਟਾਫ ਨਰਸ ਸੀਮਾ ਭਾਰਦਵਾਜ, ਐਲ.ਐਚ.ਵੀ ਕੁਲਵਿੰਦਰ ਕੌਰ, ਸਿਹਤ ਕਰਮਚਾਰੀ ਗੁਰਨਾਮ ਸਿੰਘ, ਏ.ਐਂਨ.ਐਮ ਰਾਜ ਰਾਣੀ, ਰਸ਼ਪਾਲ ਸਿੰਘ,ਐਸ.ਪੀ.ਐਨ ਨਰਸਿੰਗ ਕਾਲਜ ਦੇ ਟੀਚਰ ਅਤੇ ਵਿਦਿਆਰਥੀਆਂ ਹਾਜਰ ਹੋਏ






