Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਐਸ ਪੀ ਐਨ ਕਾਲਜ ਮੁਕੇਰੀਆਂ ਵਿਖੇ ਲੱਗਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ

ਐਸ ਪੀ ਐਨ ਕਾਲਜ ਮੁਕੇਰੀਆਂ ਵਿਖੇ ਲੱਗਾ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ

ਮੁਕੇਰੀਆਂ / ਹੁਸ਼ਿਆਰਪੁਰ (ਚੌਧਰੀ) 
ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਓਰਲ ਸਵੈਬ ਦਾ ਸੈਂਪਲ ਦੇ ਕੇ ਕਰਵਾਈ ਰਜਿਸਟ੍ਰੇਸ਼ਨ
12 ਸਤੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ’ਤੇ ਅੱਜ ਐਸ ਪੀ ਐਨ ਕਾਲਜ ਮੁਕੇਰੀਆਂ ਵਿਖੇ 7ਵਾਂ ਸਟੈਮ ਸੈੱਲ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਸਮੀਰ ਸ਼ਰਮਾ ਨੇ ਇਸ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ ਅਤੇ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਹੌਸਲਾ-ਅਫਜ਼ਾਈ ਕੀਤੀ। ਜਾਣਕਾਰੀ ਦਿੰਦਿਆਂ ਪ੍ਰੋਜੈਕਟ ਕਨਵੀਨਰ ਨਰੇਸ਼ ਗੁਪਤਾ ਨੇ ਦੱਸਿਆ ਕਿ ਅਰਜੁਨ ਵੀਰ ਫਾਊਂਡੇਸ਼ਨ ਦੀ ਜਸਲੀਨ ਗਰਚਾ ਨੇ ਵਿਦਿਆਰਥੀਆਂ ਨੂੰ ਸਟੈਮ ਸੈੱਲ ਰਜਿਸਟ੍ਰੇਸ਼ਨ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਰਜਿਸਟ੍ਰੇਸ਼ਨ ਰਾਹੀਂ ਅਸੀਂ ਕਿਸੇ ਵੀ ਲੋੜਵੰਦ ਬਿਮਾਰ ਵਿਅਕਤੀ ਨੂੰ ਠੀਕ ਕਰਨ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਸਟੈੱਮ ਸੈੱਲ ਦਾਨ ਲਈ ਰਜਿਸਟ੍ਰੇਸ਼ਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ।
  ਪ੍ਰੋਜੈਕਟ ਕਨਵੀਨਰ ਨੇ ਦੱਸਿਆ ਕਿ ਸਟੈਮ ਸੈੱਲਾਂ ਬਾਰੇ ਵਿਸਥਾਰਪੂਰਵਕ ਪੇਸ਼ਕਾਰੀ ਅਤੇ ਕਾਲਜ ਦੇ ਪ੍ਰੋਫੈਸਰਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੇ ਸਟੈਮ ਸੈੱਲ ਦਾਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਆਪਣੇ ਆਪ ਨੂੰ ਰਜਿਸਟ੍ਰੇਸ਼ਨ ਕਰਵਾਇਆ ਅਤੇ ਆਪਣੇ ਮੂੰਹ ਦੇ ਸਵੈਬ ਦੇ ਨਮੂਨੇ ਦਿੱਤੇ। ਨਰੇਸ਼ ਗੁਪਤਾ ਨੇ ਦੱਸਿਆ ਕਿ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਰਜੁਨਵੀਰ ਫਾਊਂਡੇਸ਼ਨ ਦੇ ਨਾਲ ਮਿਲ ਕੇ ਜ਼ਿਲ੍ਹੇ ਵਿੱਚ ਸਟੈਮ ਸੈੱਲ ਸਕੀਮ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬਲੱਡ ਕੈਂਸਰ, ਥੈਲੇਸੀਮੀਆ, ਜੈਨੇਟਿਕ ਵਿਕਾਰ ਵਰਗੀਆਂ ਕਈ ਜਾਨਲੇਵਾ ਬਿਮਾਰੀਆਂ ਲਈ ਸਟੈਮ ਸੈੱਲ ਥੈਰੇਪੀ ਬਹੁਤ ਕਾਰਗਰ ਹੈ ਅਤੇ ਇਸ ਥੈਰੇਪੀ ਦੀ ਵਰਤੋਂ ਨਾਲ ਇਨ੍ਹਾਂ ਜਾਨਲੇਵਾ ਬਿਮਾਰੀਆਂ ਦਾ ਇਲਾਜ ਸੰਭਵ ਹੈ। ਇਸ ਮੌਕੇ ਕੋਆਰਡੀਨੇਟਰ ਪ੍ਰੋ. ਸ਼ਾਇਨਾ, ਡਾ. ਗੁਰਪ੍ਰੀਤ  ਕੌਰ, ਡਾ. ਸੋਨੀਆ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।