Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸ.ਸ.ਸ ਸਕੂਲ ਸੰਗਰਾਂ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ 24 ਦਸੰਬਰ ਤੋਂ ਸ਼ੁਰੂ

ਸ.ਸ.ਸ ਸਕੂਲ ਸੰਗਰਾਂ ਵਿਖੇ ਸੱਤ ਰੋਜ਼ਾ ਐਨ.ਐਸ.ਐਸ ਕੈਂਪ 24 ਦਸੰਬਰ ਤੋਂ ਸ਼ੁਰੂ

ਦਸੂਹਾ, 22 ਦਸੰਬਰ (ਚੌਧਰੀ )

: ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਪ੍ਰੀਤ ਕੋਹਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸੱਗਰਾਂ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਦੇ ਕੌਮੀ ਸੇਵਾ ਯੋਜਨਾ ਯੂਨਿਟ ਵੱਲੋਂ ਸੱਤ ਰੋਜਾ ਐਨ.ਐਸ.ਐਸ ਕੈਂਪ 24 ਦਸੰਬਰ ਤੋਂ 30 ਦਸੰਬਰ ਤੱਕ ਲਗਾਇਆ ਜਾ ਰਿਹਾ ਹੈ। ਜਿਸ ਦੀ ਸ਼ੁਰੂਆਤ ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਵੱਲੋਂ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਂਪ ਕਮਾਂਡੈਂਟ ਕੰਮ ਪ੍ਰੋਗਰਾਮ ਅਫਸਰ ਕਸ਼ਮੀਰ ਸਿੰਘ (ਸ . ਸ ਮਾਸਟਰ) ਨੇ ਦੱਸਿਆ ਕਿ ਪ੍ਰਿੰਸੀਪਲ ਅਮਨਦੀਪ ਸਿੰਘ ਦੀ ਦੇਖ ਰੇਖ ਹੇਠ ਇਸ ਕੈਂਪ ਵਿੱਚ ਕਰੀਬ 50 ਵਲੰਟੀਅਰ ਭਾਗ ਲੈਣਗੇ। ਇਸ ਕੈਂਪ ਦੌਰਾਨ ਵਲੰਟੀਅਰਜ਼ ਵੱਲੋਂ ਸਕੂਲ ਕੈਂਪਸ ਅਤੇ ਪਿੰਡ ਸੱਗਰਾਂ ਵਿੱਚ ਲੋੜੀਦੇ ਸਥਾਨਾਂ ਦੀ ਸਫਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਲੰਟੀਅਰਜ਼ ਵੱਲੋਂ ਸਮਾਜਿਕ ਬੁਰਾਈਆਂ ਦੇ ਖਿਲਾਫ ਰੈਲੀਆਂ ਵੀ ਕੱਢੀਆਂ ਜਾਣਗੀਆਂ। ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਸਵੈ ਅਨੁਸ਼ਾਸਨ, ਸਿਹਤ, ਕਾਨੂੰਨੀ ਸਿੱਖਿਆ, ਸਮਾਜ ਸਿੱਖਿਆ, ਵਰਗੇ ਵਿਸ਼ਿਆਂ ਤੇ ਵਿਸ਼ਾ ਮਾਹਿਰਾਂ ਦੁਆਰਾ ਲੈਕਚਰ ਵੀ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਸਕੂਲ ਸਟਾਫ ਦੇ ਸਹਿਯੋਗ ਨਾਲ ਵੱਖ ਵੱਖ ਗਤੀਵਿਧੀਆਂ ਨੂੰ ਨੇਪਰੇ ਚਾੜਿਆ ਜਾਵੇਗਾ।

error: copy content is like crime its probhihated