Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਐਸ.ਐਸ.ਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਮੇਲਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਐਸ.ਐਸ.ਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਮੇਲਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ (ਬਿਊਰੋ) 

–ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

–ਕਿਹਾ,ਆਮ ਜਨਤਾ ਨੂੰ ਨਹੀਂ ਹੋਵੇਗੀ ਕੋਈ ਅਸੁਵਿਧਾ

20 ਅਕਤੂਬਰ : ਐਸ. ਐਸ. ਪੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਅੱਜ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਸਹਿਰੇ ਮੇਲੇ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਇਕ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਬੈਰੀਕੇਡਿੰਗ, ਪਾਰਕਿੰਗ ਅਤੇ ਟ੍ਰੈਫਿਕ ਰੂਟ ਦੇ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਹੋਵੇਗੀ ਅਤੇ ਉਹ ਹਰ ਵਾਰ ਦੀ ਤਰ੍ਹਾਂ ਦੁਸਹਿਰੇ ਮੇਲੇ ਦਾ ਆਨੰਦ ਮਾਣ ਸਕਣਗੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਕਿਹਾ ਕਿ ਪੂਰੇ ਉੱਤਰੀ ਭਾਰਤ ਵਿਚ ਪ੍ਰਸਿੱਧ ਹੁਸ਼ਿਆਰਪੁ ਦੇ ਦੁਸਹਿਰੇ ਨੂੰ ਸੁਚਾਰੂ ਅਤੇ ਯੋਜਨਾਬੱਧ ਢੰਗ ਨਾਲ ਮਨਾਉਣ ਲਈ ਪ੍ਰਸ਼ਾਸਨ ਵੱੋਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਅਤੇ ਲਗਨ ਨਾਲ ਨਿਭਾਉਣ, ਤਾਂ ਜੋ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨਗਰ ਨਿਗਮ, ਲੋਕ ਨਿਰਮਾਣ ਵਿਭਾਗ, ਡਰੇਨੇਜ ਵਿਭਾਗ, ਜੰਗਲਾਤ ਵਿਭਾਗ, ਪਾਵਰ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਨੂੰ ਵੀ ਯੋਗ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸ੍ਰੀ ਰਾਮ ਲੀਲਾ ਕਮੇਟੀ ਦੇ ਪ੍ਰਧਾਨ ਗੋਪੀ ਚੰਦ ਕਪੂਰ, ਸਾਬਕਾ ਮੇਅਰ ਸ਼ਿਵ ਸੂਦ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀ ਹਾਜ਼ਰ ਸਨ।