Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing SSP ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

SSP ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਗੁਰਦਾਸਪੁਰ / ਬਟਾਲਾ (ਅਵਿਨਾਸ਼ ਸ਼ਰਮਾ )

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਤਿਆਰ – ਐੱਸ.ਐੱਸ.ਪੀ. ਹਰੀਸ਼ ਦਾਯਮਾ

: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਏ.ਆਰ.ਪੀ. ਦੇ ਜਵਾਨਾਂ ਵੱਲੋਂ ਗੁਰਦਾਸਪੁਰ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਹਨੂਮਾਨ ਚੌਂਕ, ਗੀਤਾ ਭਵਨ ਚੌਂਕ, ਪੈਟਰੋਲ ਪੰਪ ਸਮੇਤ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਵਾਪਸ ਪੁਲਿਸ ਲਾਈਨ ਵਿਖੇ ਪਹੁੰਚ ਕੇ ਸਮਾਪਤ ਹੋਇਆ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੁਲਿਸ ਵਿਭਾਗ ਅਤੇ ਅਰਧ ਸੈਨਿਕ ਬਲਾਂ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਪੁਲਿਸ ਵਿਭਾਗ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਅੱਗੇ ਕਿਹਾ ਕਿ ਵੋਟ ਪਾਉਣਾ ਸਾਰੇ ਵੋਟਰਾਂ ਦਾ ਸੰਵਿਧਾਨਿਕ ਹੱਕ ਅਤੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ।