Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਲੀਦਾਨ ਦਿਵਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

ਬਲੀਦਾਨ ਦਿਵਸ ਮੌਕੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

ਹੁਸ਼ਿਆਰਪੁਰ, 30 ਜਨਵਰੀ(ਬਿਊਰੋ) 

–ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਸਮੇਤ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭੇਟ ਕੀਤੀ ਸ਼ਰਧਾਂਜਲੀ

: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਨੇ ਆਪਣੇ ਹਥਿਆਰ ਉਲਟੇ ਕਰਕੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ।
ਸਹਾਇਕ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਹੋਰਨਾਂ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕਰਦੇ ਹੋਏ ਰਾਸ਼ਟਰ ਪਿਤਾ ਵੱਲੋਂ ਦਿਖਾਏ ਗਏ ਸੱਚ, ਪਿਆਰ ਅਤੇ ਅਹਿੰਸਾ ਦੇ ਮਾਰਗ ‘ਤੇ ਚੱਲਣ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਦੇ ਨਾਲ-ਨਾਲ ਅਹਿੰਸਾ ਅਤੇ ਸੱਤਿਆਗ੍ਰਹਿ ਦੇ ਮਾਰਗ ‘ਤੇ ਚੱਲ ਕੇ ਆਜ਼ਾਦੀ ਦੀ ਲੜਾਈ ਦੀ ਅਗਵਾਈ ਵੀ ਕੀਤੀ। ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਹੋਰਨਾਂ ਮਹਾਨ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਸਾਰੇ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਲਈ ਸਾਰਿਆਂ ਨੂੰ ਇਨ੍ਹਾਂ ਮਹਾਨ ਸ਼ਖਸੀਅਤਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ, ਅਨੁਸ਼ਾਸਨ ਅਤੇ ਸ਼ਰਧਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ।