Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ, 13 ਮਾਰਚ (ਬਿਊਰੋ) 

: ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਵਿਚ ਸਾਰੇ ਨਾਰਮਜ਼/ਸ਼ਰਤਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ। ਇਸ ਸਬੰਧੀ ਅੱਜ ਜ਼ਿਲ੍ਹੇ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮੀਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਹੁਕਮਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਅਤੇ  ਐਸ.ਏ.ਵੀ ਜੈਨ ਡੇਅ ਬੋਰਡਿੰਗਜ ਸਕੂਲ ਵਿੱਚ 15 ਬੱਸਾਂ ਦੀ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਬਿਨਾ ਲੇਡੀ ਅਟੈਂਡੈਂਟ, ਬਿਨਾ ਪਾਸਿੰਗ, ਸਪੀਡ ਗਵਰਨਰ ਦਾ ਨਾ ਹੋਣਾ, ਬੱਸ ਵਿਚ ਐਮਰਜੈਂਸੀ ਐਗਜ਼ਿਟ ਦਾ ਨਾ ਹੋਣਾ, ਬਿਨਾ ਅੱਗ ਬੁਝਾਊ ਯੰਤਰ, ਬਿਨਾ ਸੀ.ਸੀ.ਟੀ.ਵੀ ਕੈਮਰਾ, ਬੱਸ ਵਿਚ ਸਿਟਿੰਗ ਕਪੈਸਿਟੀ ਦਾ ਵੱਧ ਹੋਣਾ ਆਦਿ ਦੀ ਚੈਕਿੰਗ ਕੀਤੀ ਗਈ।ਇਨ੍ਹਾਂ ਵਿੱਚੋ 3 ਬੱਸਾਂ ਦੇ ਦਸਤਾਵੇਜ ਨਾ ਹੋਣ ਕਾਰਨ ਜਬਤ ਕੀਤੀਆ ਗਈਆਂ।

 ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਟਾਸਕ ਫੋਰਸ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚਲਾਇਆ ਜਾਵੇਗਾ। ਉਨ੍ਹਾਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਇਵਰਾਂ ਦਾ ਸਮੇਂ ਸਿਰ ਮੈਡੀਕਲ ਚੈੱਕ ਅੱਪ ਕਰਵਾਇਆ ਜਾਵੇ, ਸਾਰੀਆਂ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਆਪਣੀ ਯੂਨੀਫਾਰਮ ਜਰੂਰ ਪਾਉਣ, ਬੱਸਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣ। ਉਨ੍ਹਾਂ ਨੂੰ ਬੱਸ ਤੋਂ ਚੜ੍ਹਨ ਅਤੇ ਉਤਰਨ ਸਮੇਂ ਸਹੀ ਤਰੀਕੇ ਨਾਲ ਰੋਡ ਕਰਾਸ ਕਰਵਾਉਣ ਅਤੇ ਜਿਨ੍ਹਾਂ ਸਕੂਲੀ ਬੱਸਾਂ ਵਿਚ ਜੋ ਵੀ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ। ਇਸ ਮੌਕੇ ਰਿਜ਼ਨਲ ਟ੍ਰਾਂਸਪੋਰਟ ਅਥਾਰਿਟੀ ਵੱਲੋਂ ਵਧੀਕ ਟਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਸੰਦੀਪ ਭਾਰਤੀ , ਸਿੱਖਿਆ ਵਿਭਾਗ ਤੋਂ ਜਰਨੈਲ ਸਿੰਘ,  ਪੁਲਿਸ ਵਿਭਾਗ ਤੋਂ ਮਦਨ ਲਾਲ (ਟ੍ਰੇਫਿਕ ਪੁਲਿਸ) ਅਤੇ ਜੂਨੀਅਰ ਅਸਿਸਟੈਂਟ ਰਵਿੰਦਰ ਸ਼ਰਮਾ ਤੋਂ ਇਲਾਵਾ ਹੋਰ ਵੀ ਮੌਜੂਦ ਸਨ।