Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸੇਫ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਕੱਟੇ ਚਲਾਨ

ਸੇਫ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਦੌਰਾਨ ਸਕੂਲੀ ਬੱਸਾਂ ਦੇ ਕੱਟੇ ਚਲਾਨ

ਹੁਸ਼ਿਆਰਪੁਰ (ਬਿਊਰੋ) 

ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵੀ ਕੀਤਾ ਜਾਗਰੂਕ

28 ਅਪ੍ਰੈਲ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਇੰਸਪੈਕਸ਼ਨ ਕਮੇਟੀ ਦੁਆਰਾ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਚੈਕਿੰਗ ਦੌਰਾਨ ਜੈਨ ਡੇਅ ਬੋਰਡਿੰਗ ਸਕੂਲ ਊਨਾ ਰੋਡ, ਹੈਲੋ ਕਿਡਜ਼ ਸਕੂਲ ਊਨਾ ਰੋਡ, ਲਿਟਲ ਫਲਾਵਰ ਸਕੂਲ, ਡਿਪਸ ਸਕੂਲ ਹਰਿਆਣਾ ਅਤੇ ਡੀ. ਏ. ਵੀ ਮਾਡਲ ਸਕੂਲ ਹਰਿਆਣਾ ਦੀਆਂ ਬੱਸਾਂ ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਕਮੀਆਂ ਪਾਈਆਂ ਗਈਆਂ, ਜਿਨ੍ਹਾਂ ’ਤੇ ਕਾਰਵਾਈ ਕਰਦਿਆਂ ਚਲਾਨ ਕੱਟੇ ਗਏ ਅਤੇ ਸਕੂਲ ਪ੍ਰਿੰਸੀਪਲਾਂ ਨੂੰ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਮੁਹਾਲੀ ਵੱਲੋਂ ਜਾਰੀ ਹਦਾਇਤਾਂ, ਜਿਵੇਂ ਕਿ ਸਕੂਲ ਸਟਾਫ ਦੀ ਪੁਲਿਸ ਵੈਰੀਫਿਕੇਸ਼ਨ ਅਤੇ ਸਕੂਲ ਬਿਲਡਿੰਗ ਵਿਚ ਸੀ. ਸੀ. ਟੀ. ਵੀ ਕੈਮਰੇ ਲਗਾਉਣ, ਗੁੱਡ ਅੱਚ-ਬੈਡ ਅੱਚ ਅਤੇ ਲੜਕੇ-ਲੜਕੀਆਂ ਅਤੇ ਸਟਾਫ ਦੇ ਅਲੱਗ-ਅਲੱਗ ਬਾਥਰੂਮਾਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ. ਐਸ. ਆਈ ਪ੍ਰਸ਼ੋਤਮ ਲਾਲ ਨੇ ਸਕੂਲੀ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਅੰਡਰ ਏਜ ਡਰਾਈਵਿੰਗ ਨਾ ਕਰਨ ਦੀ ਸਲਾਹ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਹ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਅਤੇ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖਿਲਾਫ਼ ਨਿਯਮਾਂ ਅਨੁਸ;ਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਯੋਗੇਸ਼ ਕੁਮਾਰਠ ਲੀਗਲ ਅਫ਼ਸਰ ਸੁਖਜਿੰਦਰ ਸਿੰਘ, ਪ੍ਰਿੰਸੀਪਲ ਅੱਜੋਵਾਲ ਸਕੂਲ ਚਰਨ ਸਿੰਘ ਅਤੇ ਟ੍ਰਾਂਸਪੋਰਟ ਅਫ਼ਸਰ ਹੁਸ਼ਿਆਰਪੁਰ ਦੇ ਨੁਮਾਇੰਦੇ ਰਵਿੰਦਰ ਸ਼ਰਮਾ ਵੀ ਮੌਜੂਦ ਸਨ।
ਕੈਪਸ਼ਨ :
-ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕਰਦੇ ਹੋਏ ਜ਼ਿਲ੍ਹਾ ਪੱਧਰੀ ਇੰਸਪੈਕਸ਼ਨ ਕਮੇਟੀ ਦੇ ਮੈਂਬਰ।