ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ)
8 ਮਈ : ਆਮ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜਰ ਜਿਲ੍ਹਾ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ ਸ. ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ.ਐੱਸ.ਪੀ. ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕੇ ਅੰਦਰ ਅਮਨ -ਅਮਾਨ ਸਥਿਤੀ ਬਰਕਰਾਰ ਰੱਖਣ ਲਈ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫਸਰ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਵਲੋਂ ਪੁਲਿਸ ਫੋਰਸ ਸਮੇਤ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ।

ਇਸ ਮੌਕੇ ਐੱਸ.ਐੱਚ.ਓ. ਇੰਸਪੈਕਟਰ ਸਤਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਦੇ ਮਨਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਗੜ੍ਹਦੀਵਾਲਾ ਪੁਲਿਸ ਵੱਲੋਂ ਕਸਬਾ ਗੜ੍ਹਦੀਵਾਲਾ ਵਿਖੇ ਜਿੱਥੇ ਅਮਨ ਕਾਨੂੰਨ ਬਰਕਰਾਰ ਰੱਖਣ ਲਈ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਉੱਥੇ ਹੀ ਇਲਾਕੇ ਅੰਦਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਕੇ ਵੱਖ-ਵੱਖ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।ਉਨ੍ਹਾਂ ਅੱਗੇ ਕਿਹਾ ਕਿ ਜਿਮਨੀ ਕਿਸੇ ਵੀ ਵਿਅਕਤੀ ਨੂੰ ਅਮਨ ਸ਼ਾਂਤੀ ਭੰਗ ਕਰਨ ਤੇ ਕਾਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੁੱਖ ਮੰਤਵ ਇਲਾਕੇ ਅੰਦਰ ਅਮਨ ਅਮਾਨ ਤੇ ਸ਼ਾਂਤੀ ਬਣਾਈ ਰੱਖਣਾ ਹੈ ਤਾਂਕਿ ਕੋਈ ਸ਼ਰਾਰਤੀ ਅਨਸਰ ਸਿਰ ਨਾ ਚੁੱਕ ਸਕੇ।ਇਸ ਮੌਕੇ ਐਸ ਐਚ ਓ ਸਤਵਿੰਦਰ ਸਿੰਘ ਧਾਲੀਵਾਲ ਏ,ਏ ਐਸ,ਆਈ ਨਾਮਦੇਵ,ਏ ਐਸ ਆਈ ਅਮਰਜੀਤ ਸਿੰਘ,ਏ ਐਸ ਆਈ ਦਲਜੀਤ ਸਿੰਘ, ਏਐਸਆਈ ਪਰਮਜੀਤ ਸਿੰਘ ਸਮੇਤ ਹੋਰ ਕਰਮਚਾਰੀ ਹਾਜਰ ਸਨ।








