Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਕੱਢਿਆ

ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ ਕੱਢਿਆ

ਗੜ੍ਹਦੀਵਾਲਾ 23 ਦਸੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਾਤਾ ਗੁਜ਼ਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਭਾਈ ਗੁਰਜੀਤ ਸਿੰਘ ਭੱਠਲ ਭਾਈਕੇ ਅਤੇ ਸਾਥੀਆਂ (ਇੰਟਰਨੈਸ਼ਨਲ ਪੰਥਕ ਕਵਿਸ਼ਰੀ ਜਥਾ) ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਕਵਿਸ਼ਰੀ ਗਾਇਨ ਕੀਤਾ ਅਤੇ ਸ਼ਹੀਦਾਂ ਦੀ ਸ਼ਹਾਦਤ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਡਾ. ਮਨਜੀਤ ਕੌਰ ਬਾਜਵਾ ਨੇ ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੇ ਸਫ਼ਰ ਨੂੰ ਸੰਖੇਪ ਵਿੱਚ ਬਿਆਨ ਕੀਤਾ। ਅਰਦਾਸ ਉਪਰੰਤ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਗੜ੍ਹਦੀਵਾਲਾ ਸ਼ਹਿਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਬੈਨਰਾਂ ਅਤੇ ਤੱਖਤੀਆਂ ਨਾਲ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਗੁਰਮਤਿ ਚੇਤਨਾ ਮਾਰਚ ਦੌਰਾਨ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸੰਬੰਧਿਤ ਸ਼ਬਦ ਗਾਇਨ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਜੋਕੀ ਪੀੜ੍ਹੀ ਨੂੰ ਜ਼ਬਰ-ਜ਼ੁਲਮ ਦਾ ਡੱਟ ਕੇ ਮੁਕਾਬਲਾ ਕਰਨ ਦੀ ਪ੍ਰੇਰਨਾ ਦਿੰਦੀ ਹੈ। ਉਹਨਾਂ ਕਿਹਾ ਕਿ ਮਾਤਾ ਗੁਜਰ ਕੌਰ ਨੇ ਜਿਸ ਦਲੇਰੀ ਅਤੇ ਨਿਡਰਤਾ ਨਾਲ ਧਰਮ ਦੀ ਖ਼ਾਤਰ ਸ਼ਹਾਦਤ ਦਿੱਤੀ, ਉਸ ਵਰਗੀ ਉਦਾਹਰਣ ਸਮੁੱਚੇ ਸੰਸਾਰ ਵਿੱਚ ਨਹੀਂ ਮਿਲਦੀ। ਇਸ ਮੌਕੇ ਕਾਲਜ ਦਾ ਟੀਚਿੰਗ, ਨਾਨ- ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।