Prime Punjab Times

Latest news
DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਸਰਕਾਰ ਦੇ ਰਵੱਈਏ ਖ਼ਿਲਾਫ਼ ਗੱਜੀ ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ.. ਪੈਨਸ਼ਨਰਾਂ ਦੀਆਂ ਮੰਗਾਂ ਅਣਡਿੱਠੀਆਂ ਕਰਨ ’ਤੇ ਸਰਕਾਰ ਖ਼ਿਲਾਫ਼ ਤਿੱਖਾ ਰੋਸ,17 ਜੁਲਾਈ ਦੀ ਮੋਹਾਲੀ... ਬਹੇੜਾ ਬਾੜੀ ਖੱਡ ’ਤੇ 2.03 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਹਾਈ ਲੈਵਲ ਪੁਲ - ਡਾ.ਰਵਜੋਤ ਸਿੰਘ ਸੋਸਾਇਟੀ ਨੇ 123ਵੇਂ ਰਾਸ਼ਣ ਵੰਡ ਸਮਾਰੋਹ ਦੌਰਾਨ 200 ਲੋੜਵੰਦਾਂ ਨੂੰ ਵੰਡਿਆ ਰਾਸ਼ਣ NCC ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਖ਼ਾਲਸਾ ਕਾਲਜ 'ਚ ਪਹਿਲਾ ਦੌਰਾ
ADVERTISEMENT
You are currently viewing ਸਾਹਨੀ ਦੀ ਨਵ-ਨਿਯੁਕਤ ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਨੇ ਕਰਵਾਇਆ ਸ਼ੁਕਰਾਨਾ ਸਮਾਗਮ

ਸਾਹਨੀ ਦੀ ਨਵ-ਨਿਯੁਕਤ ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਨੇ ਕਰਵਾਇਆ ਸ਼ੁਕਰਾਨਾ ਸਮਾਗਮ

ਫਗਵਾੜਾ 27 ਅਕਤੂਬਰ ( ਲਾਲੀ )

* ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲਗਵਾਈ ਹਾਜਰੀ

: ਫਗਵਾੜਾ ਦੇ ਨਜਦੀਕੀ ਪਿੰਡ ਸਾਹਨੀ ਦੀ ਨਵ-ਨਿਯੁਕਤ ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਪਤਨੀ ਸੁਖਦੇਵ ਸਿੰਘ ਬਾਂਸਲ ਦੇ ਪਰਿਵਾਰ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਚੜ੍ਹਦੀ ਪੱਤੀ ਵਿਖੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਵੱਖ ਵੱਖ ਕੀਰਤਨੀ ਜਥਿਆਂ ਨੇ ਹਾਜਰ ਸੰਗਤਾਂ ਨੂੰ ਗੁਰਬਾਣੀ ਅਤੇ ਕਥਾ ਕੀਰਤਨ ਸਰਵਣ ਕਰਵਾਇਆ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਆਪ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈਡ ਪੰਜਾਬ, ਹਲਕਾ ਇੰਚਾਰਜ ਸ਼ਹਿਰੀ ਰਣਜੀਤ ਸਿੰਘ ਖੁਰਾਣਾ, ਦਿਹਾਤੀ ਹਲਕਾ ਇੰਚਾਰਜ ਰਾਜਿੰਦਰ ਸਿੰਘ ਚੰਦੀ, ਕਿਸਾਨ ਆਗੂ ਸਤਨਾਮ ਸਿੰਘ ਸਾਹਨੀ ਤੋਂ ਇਲਾਵਾ ਵੱਖ ਵੱਖ ਸਿਆਸੀ ਜੱਥੇਬੰਦੀਆਂ ਦੇ ਆਗੂਆਂ ਨੇ ਹਾਜਰੀ ਲਗਵਾਈ। ਉਹਨਾਂ ਨੇ ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਅਤੇ ਸਮੁੱਚੀ ਪੰਚਾਇਤ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਨੇ ਪਿੰਡ ਦੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕਰਦੇ ਹੋਏ ਪਿੰਡ ਸਾਹਨੀ ਦਾ ਸਮੁੱਚਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕਰਵਾਇਆ ਜਾਵੇਗਾ। ਉਹਨਾਂ ਨੇ ਕਿਹਾ ਕਿ ਅਧੂਰੇ ਪਏ ਵਿਕਾਸ ਕਾਰਜ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਪਹਿਲ ਦੇ ਅਧਾਰ ਤੇ ਪੂਰੀ ਪਾਰਦਰਸ਼ਿਤਾ ਦੇ ਨਾਲ ਕਰਵਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਤੋਂ ਇਲਾਵਾ ਪਤਵੰਤਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਹਿੰਦਰ ਸਿੰਘ ਬਾਂਸਲ, ਪੰਚਾਇਤ ਮੈਂਬਰ ਅਮਰੀਕ ਸਿੰਘ ਮੀਕਾ, ਮੇਜਰ ਸਿੰਘ, ਸਤਵਿੰਦਰ ਕੌਰ, ਮੋਨਿਕਾ ਸ਼ਰਮਾ, ਰਾਮ ਸ਼ਰਨ, ਸਤਨਾਮ ਸਿੰਘ ਕਾਹਲੋਂ, ਜਸਵਿੰਦਰ ਕੌਰ ਤੋਂ ਇਲਾਵਾ ਸਾਂਈ ਕਰਨੈਲ ਸ਼ਾਹ, ਪੰਡਿਤ ਮਹੇਸ਼ ਚੰਦਰ, ਕਾਮਰੇਡ ਰਣਦੀਪ ਸਿੰਘ ਰਾਣਾ, ਬਹਾਦਰ ਸਿੰਘ ਸੰਗਤਪੁਰ, ਗੁਰਦੀਪ ਸਿੰਘ ਖੇੜਾ, ਅਵਤਾਰ ਸਿੰਘ ਮੰਗੀ, ਰਾਮ ਬਾਬੂ, ਚੁੰਨੀ ਰਾਮ ਨਿੱਕਾ, ਮਾਸਟਰ ਅਜੀਤ ਸਿੰਘ ਖਾਲਸਾ, ਬਲਜੀਤ ਸਿੰਘ ਹਰਦਾਸਪੁਰ, ਅੰਮ੍ਰਿਤਪਾਲ ਸਿੰਘ, ਇੰਦਰਜੀਤ ਕਾਹਲੋਂ, ਬਲਜਿੰਦਰ ਸਿੰਘ, ਰਾਜਾ ਸਾਹਨੀ, ਜਰਨੈਲ ਸਿੰਘ, ਲੈਂਬਰ ਸਿੰਘ, ਅਜੀਤ ਸਿੰਘ, ਹਰਵਿੰਦਰ ਸਿੰਘ, ਕੁਲਬੀਰ ਸਿੰਘ ਕਾਹਲੋਂ, ਸ਼ਰਨਜੀਤ ਸਿੰਘ ਕਾਹਲੋਂ, ਸੂਬਾ ਸਿੰਘ, ਬਲਜਿੰਦਰ ਸਿੰਘ ਸਾਹਨੀ, ਜਤਿੰਦਰ ਕੌਸ਼ਲ, ਸਾਧੂ ਸਿੰਘ ਸਾਹਨੀ ਆਦਿ ਹਾਜਰ ਸਨ।

error: copy content is like crime its probhihated