Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਓਹਾਰ

ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਓਹਾਰ

ਫਗਵਾੜਾ 2 ਨਵੰਬਰ (ਲਾਲੀ)

* ਦਰਬਾਰ ਸਾਂਈ ਬਾਬਾ ਮੰਗੂ ਸ਼ਾਹ ਵਿਖੇ ਕੀਤੀ ਦੀਪ ਮਾਲਾ

:  ਧੰਨ ਧੰਨ ਨੂਰ-ਏ-ਖੁਦਾ ਦਰਬਾਰ ਸਾਂਈ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਤਹਿ. ਫਗਵਾੜਾ ਵਿਖੇ ਦਰਬਾਰ ਦੇ ਗੱਦੀ ਨਸ਼ੀਨ ਸਾਂਈ ਕਰਨੈਲ ਸ਼ਾਹ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦਰਬਾਰ ਨੂੰ ਰੰਗ ਵਿਰੰਗੀਆਂ ਸੁੰਦਰ ਲਾਈਟਾਂ ਨਾਲ ਸਜਾਇਆ ਗਿਆ ਸੀ। ਰਾਤ ਨੂੰ ਦੀਪ ਮਾਲਾ ਵੀ ਕੀਤੀ ਗਈ। ਸਾਂਈ ਕਰਨੈਲ ਸ਼ਾਹ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਦੀਵਾਲੀ ਦੇ ਮਹੱਤਵ ਬਾਰੇ ਦੱਸਿਆ। ਉਹਨਾਂ ਕਿਹਾ ਕਿ ਦੀਵਾਲੀ ਹਮੇਸ਼ਾ ਮੱਸਿਆ ਦੀ ਰਾਤ ਨੂੰ ਰੌਸ਼ਨੀਆਂ ਕਰਕੇ ਮਨਾਈ ਜਾਂਦੀ ਹੈ। ਜਿਸ ਨਾਲ ਸਾਨੂੰ ਇਹ ਸੁਨੇਹਾ ਮਿਲਦਾ ਹੈ ਕਿ ਹਨੇ੍ਹਰੇ ਉੱਪਰ ਹਮੇਸ਼ਾ ਚਾਨਣ ਦੀ ਜਿੱਤ ਦੀ ਹੁੰਦੀ ਹੈ ਅਤੇ ਚਾਨਣ ਸਕਾਰਾਤਮਕ ਊਰਜਾ ਦਾ ਪ੍ਰਤੀਕ ਹੈ। ਉਹਨਾਂ ਸੰਗਤਾਂ ਨੂੰ ਆਪਣੇ ਅੰਦਰ ਗਿਆਨ ਦੀ ਜੋਤ ਜਗਾਉਣ ਦਾ ਸੁਨੇਹਾ ਵੀ ਦਿੱਤਾ। ਇਸ ਮੌਕੇ ਸਰਪੰਚ ਬੀਬੀ ਬਖਸ਼ਿੰਦਰ ਬਾਂਸਲ ਪਤਨੀ ਸੁਖਦੇਵ ਸਿੰਘ ਬਾਂਸਲ, ਪੰਚਾਇਤ ਮੈਂਬਰਾਂ ਅਮਰੀਕ ਸਿੰਘ ਮੀਕਾ, ਮੇਜਰ ਸਿੰਘ, ਸਤਨਾਮ ਸਿੰਘ ਕਾਹਲੋਂ, ਜਸਵਿੰਦਰ ਕੌਰ, ਮੋਨਿਕਾ ਸ਼ਰਮਾ, ਰਾਮ ਸ਼ਰਨ, ਸਤਵਿੰਦਰ ਕੌਰ ਤੋਂ ਇਲਾਵਾ ਹਰਨੇਕ ਸਿੰਘ ਨੇ ਵੀ ਹਾਜਰੀਨ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਮਹਾਉਤਸਵ ਦੀਆਂ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਇਸ ਮੌਕੇ ਵੱਡੀ ਗਿਣਤੀ ‘ਚ ਪਿੰਡ ਦੀਆਂ ਸੰਗਤਾਂ ਹਾਜਰ ਸਨ।

ਕੈਪਸ਼ਨ : ਪਿੰਡ ਸਾਹਨੀ ਦੇ ਦਰਬਾਰ ਸਾਂਈ ਮੰਗੂ ਸ਼ਾਹ ਵਿਖੇ ਸੰਗਤਾਂ ਨੂੰ ਪ੍ਰਵਚਨ ਕਰਦੇ ਹੋਏ ਸਾਂਈ ਕਰਨੈਲ ਸ਼ਾਹ ਜੀ (ਹੇਠਾਂ) ਦਰਬਾਰ ਵਿਖੇ ਨਤਮਸਤਕ ਹੋਣ ਪੁੱਜੇ ਸਮੂਹ ਪੰਚਾਇਤ ਮੈਂਬਰ।