Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੈਣੀ ਭਵਨ ਦੀ ਉਸਾਰੀ ਲਈ ਸੈਣੀ ਸਭਾ ਦੀ ਮੀਟਿੰਗ ਹੋਈ

ਸੈਣੀ ਭਵਨ ਦੀ ਉਸਾਰੀ ਲਈ ਸੈਣੀ ਸਭਾ ਦੀ ਮੀਟਿੰਗ ਹੋਈ

ਗੁਰਦਾਸਪੁਰ, 4 ਅਗਸਤ ( ਅਸ਼ਵਨੀ )

:- ਗੁਰਦਾਸਪੁਰ ਵਿੱਚ ਸੈਣੀ ਭਾਈਚਾਰੇ ਦੀ ਬਿਹਤਰੀ ਲਈ ਕੰਮ ਕਰ ਰਹੀ ਸੈਣੀ ਸਭਾ ਗੁਰਦਾਸਪੁਰ ਨੇ ਇੱਕ ਅਹਿਮ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਲਿਆ ਹੈ। ਸੈਣੀ ਸਭਾ ਗੁਰਦਾਸਪੁਰ ਦੀ ਜਨਰਲ ਕਮੇਟੀ ਦੀ ਮੀਟਿੰਗ ਬੀਤੇ ਦਿਨ ਸੈਣੀ ਭਵਨ ਲਈ ਖਰੀਦੀ ਗਈ ਜ਼ਮੀਨ ‘ਤੇ ਹੋਈ। ਇਹ ਜ਼ਮੀਨ ਜਾਫਲਪੁਰ ਰੋਡ, ਬਾਬੋਵਾਲ ਚੌਕ, ਗੁਰਦਾਸਪੁਰ ਵਿਖੇ ਸਥਿਤ ਹੈ।

ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਪ੍ਰਧਾਨ ਬਖ਼ਸ਼ੀਸ਼ ਸਿੰਘ ਸੈਣੀ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਖਰੀਦੀ ਗਈ ਜ਼ਮੀਨ ਅਤੇ ਉਸ ਉੱਪਰ ਬਣੀ ਇਮਾਰਤ ਦੀ ਥਾਂ ਦੀ ਬਹੁਤ ਸ਼ਲਾਘਾ ਕੀਤੀ। ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਵਿੱਚ ਇਮਾਰਤ ਦੀ ਮਾਮੂਲੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇਗਾ , ਜ਼ਮੀਨ ਦੀ ਰਜਿਸਟ੍ਰੇਸ਼ਨ ਲਈ ਫੰਡ ਇਕੱਠੇ ਕਰਨ ਦੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ ਅਤੇ ਨਿਰਧਾਰਿਤ ਸਮੇਂ ਅੰਦਰ ਜ਼ਮੀਨ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇਗੀ।

ਪ੍ਰਧਾਨ ਬਖ਼ਸ਼ੀਸ਼ ਸਿੰਘ ਸੈਣੀ ਨੇ ਭਾਈਚਾਰੇ ਨੂੰ ਇਕਜੁੱਟਤਾ, ਸਮਰਪਣ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੇ ਮੈਂਬਰਾਂ ਦੇ ਸਹਿਯੋਗ ਨਾਲ ਇਸ ਕਾਰਜ ਨੂੰ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੈਣੀ ਭਵਨ ਸਮਾਜ ਦੀ ਭਲਾਈ ਲਈ ਇੱਕ ਮਹੱਤਵਪੂਰਨ ਕੇਂਦਰ ਬਣੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪ੍ਰਸਤ ਦਰਸ਼ਨ ਸਿੰਘ, ਜਨਰਲ ਸਕੱਤਰ ਮਲਕੀਤ ਸਿੰਘ, ਮੀਤ ਪ੍ਰਧਾਨ ਸਰੇਸ਼ ਸੈਣੀ, ਕਰਮ ਸਿੰਘ, ਕਮਲਜੀਤ ਸਿੰਘ ਰੱਬ, ਕੈਸੀਅਰ ਬਲਜਿੰਦਰ ਸਿੰਘ , ਮੈਨੇਜਰ ਪਰਮਜੀਤ ਸਿੰਘ ਸਕੱਤਰ ਜਰਨੈਲ ਸਿੰਘ, ਸਲਾਹਕਾਰ ਦਿਲਬਾਗ ਸਿੰਘ, ਯੂਥ ਪ੍ਰਧਾਨ ਸੈਣੀ ਸਭਾ ਗੁਰਦਾਸਪੁਰ ਦਰਕੀਰਤ ਸਿੰਘ, ਮੀਡੀਆ ਸਲਾਹਕਾਰ ਮੰਨਨ ਸੈਣੀ, ਗੁਲਸ਼ਨ ਸੈਣੀ,ਗੁਰਜੀਤ ਸਿੰਘ, ਗੁਰਨਾਮ ਸਿੰਘ, ਪ੍ਰੀਤਮ ਸਿੰਘ, ਹੀਰਾ ਸਿੰਘ, ਮਲਹਾਰ ਸਿੰਘ, ਬਲਬੀਰ ਸੈਣੀ, ਬਲਜਿੰਦਰ ਸਿੰਘ, ਮਲਕੀਤ ਸਿੰਘ ਬੁੱਢਾਕੋਟ, ਕੁਲਜੀਤ ਸਿੰਘ ਸਮੇਤ ਹੋਰ ਪਤਵੰਤੇ ਮੈਂਬਰ ਹਾਜ਼ਰ ਸਨ ।