Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ : ਕੁਲਜੀਤ ਸਿੰਘ ਰੰਧਾਵਾ*

*ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ : ਕੁਲਜੀਤ ਸਿੰਘ ਰੰਧਾਵਾ*

*ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ : ਕੁਲਜੀਤ ਸਿੰਘ ਰੰਧਾਵਾ*

ਜੀਰਕਪੁਰ (ਜਤਿੰਦਰ ਪਾਲ ਸਿੰਘ ਕਲੇਰ ) : ਪੰਜਾਬ ਦੇ ਸਭ ਤੋਂ ਵੱਡੇ ਵਿਧਾਨ ਸਭਾ ਹਲਕੇ ਡੇਰਾ ਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ 13 ਅਪ੍ਰੈਲ 1919 ਨੂੰ ‘ਭਾਰਤ ਦੀ ਆਜ਼ਾਦੀ ਦੇ ਸੰਗਰਾਮ ਦੇ ਇਤਿਹਾਸ’ ਵਿੱਚ ਸਭ ਤੋਂ ਵੱਡੀ ਕੁਰਬਾਨੀ ਨਾਲ ਭਰੀ ਘਟਨਾ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਦਿਨ ਅੰਗਰੇਜ਼ੀ ਹਕੂਮਤ ਦੁਆਰਾ ਨਿਹੱਥੇ ਭਾਰਤੀਆਂ ਨੂੰ ਆਪਣੀ ਯੋਜਨਾਬੱਧ ਨੀਤੀ ਤਹਿਤ ਕਤਲ ਕੀਤਾ ਗਿਆ ਸੀ ਤਾਂ ਕਿ ਭਾਰਤੀ ਸਮਾਜ ਦੀ ਲੋਕਤੰਤਰ ਦੀ ਆਵਾਜ਼ ਨੂੰ ਕੁਚਲਿਆ ਜਾ ਸਕੇ ਪਰੰਤੂ ਇਤਿਹਾਸ ਗਵਾਹ ਹੈ ਕਿ ਅੱਜ ਭਾਰਤੀ ਲੋਕਤੰਤਰ ਪੂਰੇ ਸੰਸਾਰ ਵਿੱਚ ਲੋਕਾਂ ਦੀ ਆਵਾਜ਼ ਬਣ ਕੇ ਇੱਕ ਚਾਣਨ ਮੁਨਾਰੇ ਦੇ ਤੌਰ ਤੇ ਸਥਾਪਤ ਹੋ ਗਿਆ ਹੈ।ਹਲਕਾ ਐੱਮ ਐੱਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਜਲਿਆਂਵਾਲਾ ਬਾਗ ਸ਼੍ਰੀ ਅੰਮ੍ਰਿਤਸਰ ਵਿਖੇ ਵਾਪਰੇ ਇਸ ਦੁਖਾਂਤ ਵਿੱਚ ਆਪਣੀਆਂ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬੀ ਲੋਕਾਂ ਦੀ ਕੁਰਬਾਨੀ ਹਮੇਸ਼ਾ ਸਰੱਬਤ ਦੇ ਭਲੇ ਦਾ ਸੰਦੇਸ਼ ਦਿੰਦੀ ਰਹੇਗੀ ਅਤੇ ਪੰਜਾਬ ਦੇ ਨੌਜੁਵਾਨਾਂ ਨੂੰ ਦੇਸ ਪ੍ਰੇਮ ਦੀ ਪ੍ਰੇਰਣਾ ਦਿੰਦੀ ਰਹੇਗੀ।