Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਕਿਸਾਨ ਦੇ ਸਕਦੇ ਹਨ ਅਰਜ਼ੀਆਂ : ਡਿਪਟੀ ਕਮਿਸ਼ਨਰ

ਸਮੈਮ ਸਕੀਮ ਅਧੀਨ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ ਕਿਸਾਨ ਦੇ ਸਕਦੇ ਹਨ ਅਰਜ਼ੀਆਂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

19 ਫਰਵਰੀ : ਪੰਜਾਬ ਰਾਜ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਵਲੋਂ “ਸਬ ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ (ਸਮੈਮ)” ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਲੇਜ਼ਰ ਲੈਂਡ ਲੈਵਲਰ, ਪਟੈਟੋ ਪਲਾਟਰ ਆਟੋਮੈਟਿਕ ਅਤੇ ਸੈਮੀ ਆਟੋਮੈਟਿਕ, ਏਅਰ ਅਸਿਸਟਿਡ ਸਪਰੇਅਰ, ਨੁਮੈਟਿਕ ਪਲਾਂਟਰ, ਪਾਵਰ ਵੀਡਰ, ਟਰੈਕਟਰ ਅਪਰੇਟਡ ਫਰਟੀਲਾਈਜ਼ਰ ਬਰਾਡਕਾਸਟਰ, ਪੈਡੀ ਟਰਾਂਸਪਲਾਂਟਰ, ਰੈਜ਼ਡ ਬੈਡ ਪਲਾਂਟਰ, ਸਬ ਸੁਆਇਲਰ, ਸਿੰਗਲ ਰੋਅ ਫੋਡਰ ਹਾਰਵੈਸਟਰ, ਪਟੈਟੋ ਡਿੱਗਰ, ਡੀ.ਐਸ.ਆਰਡਰਿੱਲ, ਬੂਮ ਸਪਰੇਅਰ, ਪਾਵਰ ਹੈਰੋ, ਲੱਕੀ ਸੀਡ ਡਰਿੱਲ ਮਸ਼ੀਨਾਂ ਉੱਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਵੱਲੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਦੀ ਲਾਗਤ ਨਾਲ ਕਸਟਮ ਹਾਈਰਿੰਗ ਸੈਂਟਰਾਂ ਦੀ ਸਥਾਪਨਾ ਲਈ ਵੀ ਇਸ ਸਕੀਮ ਤਹਿਤ ਸਬਸਿਡੀ ਦਿੱਤੀ ਜਾਵੇਗੀ। ਕਿਸਾਨ ਮਿਤੀ 28.02.2023 ਤੱਕ ਵਿਭਾਗ  ਦੇ ਵੈਬਪੋਰਟਲ (https://agrimachinerypb.com/) ’ਤੇ ਆਨਲਾਈਨ ਫਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ। ਨਿਰਧਾਰਤ ਸਮੇਂ ਤੱਕ ਪੋਰਟਲ ’ਤੇ ਪ੍ਰਾਪਤ ਅਰਜੀਆਂ ਨੂੰ ਪ੍ਰਵਾਨਗੀ ਜਾਰੀ ਕਰਨ ਲਈ ਲਾਭਪਾਤਰੀਆਂ ਦੀ ਚੋਣ ਵਿਭਾਗ ਵਲੋਂ ਪ੍ਰਾਪਤ ਭੌਤਿਕੀ ਤੇ ਵਿੱਤੀ ਟੀਚੇ ਅਨੁਸਾਰ ਕੀਤੀ ਜਾਵੇਗੀ। ਪ੍ਰਵਾਨਿਤ ਮਸ਼ੀਨਰੀ ਨਿਰਮਾਤਾਵਾਂ ਡੀਲਰਾਂ ਦੀ ਸੂਚੀ ਪੋਰਟਲ ’ਤੇ ਹੀ ਉਪਲੱਬਧ ਕਰਵਾਈ ਜਾਵੇਗੀ। ਇਸ ਸਬੰਧੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਵੱਧ ਤੋਂ ਵੱਧ ਸਕੀਮ ਦਾ ਲਾਭ  ਲੈਣ ਲਈ ਮਸ਼ੀਨਾਂ ਲਈ ਅਰਜ਼ੀਆਂ ਦੇਣ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਵੇਲੇ ਵਿਭਾਗ ਵੱਲੋਂ ਨਿਰਧਾਰਤ ਕੀਤੇ ਗਏ ਨਿਯਮਾਂ ਅਤੇ ਸ਼ਰਤਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਦਫ਼ਤਰ ਜਾਂ ਦਫ਼ਤਰ ਸਹਾਇਕ ਖੇਤੀਬਾੜੀ ਇੰਜੀਨਿਅਰ (ਸੰਦ), ਹੁਸ਼ਿਆਰਪੁਰ ਵਿਖੇ ਸੰਪਰਕ ਕਰ ਸਕਦੇ ਹਨ।

error: copy content is like crime its probhihated