Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਤ ਬਾਬਾ ਬਹਾਦਰ ਸਿੰਘ ਜੀ ਦਾ 21ਵਾਂ ਸਾਲਾਨਾ ਬਰਸੀ ਸਮਾਗਮ 20 ਅਕਤੂਬਰ ਨੂੰ

ਸੰਤ ਬਾਬਾ ਬਹਾਦਰ ਸਿੰਘ ਜੀ ਦਾ 21ਵਾਂ ਸਾਲਾਨਾ ਬਰਸੀ ਸਮਾਗਮ 20 ਅਕਤੂਬਰ ਨੂੰ

ਦਸੂਹਾ (ਚੌਧਰੀ)

ਸੰਤ ਬਾਬਾ ਬਹਾਦਰ ਸਿੰਘ ਜੀ ਦਾ 21ਵਾਂ ਸਾਲਾਨਾ ਬਰਸੀ ਸਮਾਗਮ 20 ਅਕਤੂਬਰ ਨੂੰ

12 ਅਕਤੂਬਰ : ਪ੍ਰਸਿੱਧ ਸਮਾਜ ਸੇਵਕ ਅਤੇ ਸੰਸਾਰਪੁਰ-ਮੱਕੋਵਾਲ ਸਕੂਲ ਦੇ ਸੰਸਥਾਪਕ ਸੰਤ ਬਾਬਾ ਬਹਾਦਰ ਸਿੰਘ ਜੀ ਦਾ 21ਵਾਂ ਸਾਲਾਨਾ ਬਰਸੀ ਸਮਾਗਮ 20-10-2022 ਦਿਨ ਵੀਰਵਾਰ ਨੂੰ ਉਨ੍ਹਾਂ ਦੇ ਤਪ-ਅਸਥਾਨ ਪਿੰਡ ਸੰਸਾਰਪੁਰ, ਤਹਿਸੀਲ-ਦਸੂਹਾ ਵਿਖੇ ਮਨਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਸੁਰਜੀਤ ਸਿੰਘ ਨੇ ਦੱਸਿਆ ਸੰਤ ਜੀ ਨੇ ਨਿਸ਼ਕਾਮ ਭਾਵਨਾ ਨਾਲ ਸਮਾਜ ਸੇਵਾ ਕਰਨ ਲਈ ਘਰ-ਬਾਰ ਦਾ ਤਿਆਗ ਕਰ ਦਿੱਤਾ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ, 1954-55 ਵਿੱਚ ਮੌਜੂਦਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਸਾਰਪੁਰ-ਮੱਕੋਵਾਲ ਸਕੂਲ ਦੀ ਸਥਾਪਨਾ ਇੱਕ ਪਬਲਿਕ ਮਿਡਲ ਸਕੂਲ ਵਜੋਂ ਕੀਤੀ।

🔸️ਇਸ ਸਕੂਲ ਦੀ ਸਥਾਪਨਾ ਅਤੇ ਸੰਚਾਲਨ ਕਰਨ ਲਈ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਲਗਾ ਦਿੱਤਾ ਅਤੇ ਆਪਣਾ ਸਾਰਾ ਜੀਵਨ ਸਮਾਜ ਅਤੇ ਨਾਮ ਸਿਮਰਨ ਕਰਦਿਆਂ ਬਤੀਤ ਕੀਤਾ।

🔸️ਸੰਤ ਜੀ ਦੀ ਸਾਲਾਨਾ ਬਰਸੀ ਉਨ੍ਹਾਂ ਦੇ ਤਪ-ਅਸਥਾਨ ਪਿੰਡ ਸੰਸਾਰਪੁਰ ਵਿੱਚ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ 20 ਅਕਤੂਬਰ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ।