Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਬਾਲ ਸਮਾਗਮ 16 ਜੂਨ ਨੂੰ

ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਬਾਲ ਸਮਾਗਮ 16 ਜੂਨ ਨੂੰ

ਦਸੂਹਾ 15 ਜੂਨ (ਚੌਧਰੀ) 

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਦਸੂਹਾ ਦੇ ਸੰਤ ਨਿਰੰਕਾਰੀ ਸਤਿਸੰਗ ਭਵਨ ਭੱਟੀ ਦਾ ਪਿੰਡ ਦਸੂਹਾ ਵਿਖੇ ਬਾਲ ਸਮਾਗਮ ਦਾ ਆਯੋਜਨ 16 ਜੂਨ ਨੂੰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਸੂਹਾ ਬਰਾਂਚ ਦੇ ਸੰਯੋਜਕ ਡਾ. ਐਸ.ਪੀ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਬੱਚਿਆਂ ਵੱਲੋਂ ਮਿਸ਼ਨ ਦੀਆਂ ਸਿੱਖਿਆਵਾਂ ਉੱਤੇ ਅਧਾਰਿਤ ਭਗਤੀ ਗੀਤ, ਸੋਲੋ ਗੀਤ, ਗਰੁੱਪ ਗੀਤ, ਨਾਟਕ, ਕਵਿਤਾਵਾਂ ,ਵਿਚਾਰ, ਅੰਤਾਕਸ਼ਰੀ ,ਗਿੱਧਾ– ਭੰਗੜਾ ਤੋਂ ਇਲਾਵਾ ਅੰਗਰੇਜੀ ਭਾਸ਼ਾ ਵਿੱਚ ਵੀ ਆਪਣੇ ਭਾਵ ਪ੍ਰਗਟ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਬੱਚਿਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ 100 ਦੇ ਕਰੀਬ ਬੱਚੇ ਸਮਾਗਮ ਵਿੱਚ ਭਾਗ ਲੈਣਗੇ। ਉਹਨਾਂ ਦੱਸਿਆ ਕਿ ਇਸ ਮੌਕੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਉਨਾਂ ਦੀ ਰਿਫਰੈਸ਼ਮੈਂਟ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਬਰਾਂਚ ਵਿੱਚ 23 ਜੂਨ ਨੂੰ ਵੀ ਬੱਚਿਆਂ ਦਾ ਜੋਨਲ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੂਰੇ ਜੋਨ ਦੀਆਂ ਅਲੱਗ ਅਲੱਗ ਬਰਾਂਚਾਂ ਤੋਂ ਵੱਡੀ ਗਿਣਤੀ ਵਿੱਚ ਬੱਚੇ ਭਾਗ ਲੈਣਗੇ। ਉਨ੍ਹਾਂ ਦੱਸਿਆ ਇਸ ਮੌਕੇ ਭੈਣ ਅਨੂੰ ਬਾਲਾ ਲੁਧਿਆਣਾ ਪ੍ਰਚਾਰਕ ਦੇ ਰੂਪ ਵਜੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

ਫੋਟੋ : ਬਾਲ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਯੋਜਕ ਮਹਾਤਮਾ ਡਾ. ਐਸ.ਪੀ ਸਿੰਘ