ਦਸੂਹਾ 15 ਸਤੰਬਰ (ਚੌਧਰੀ )
: “ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ” ਨੂੰ ਕਿਰਿਆਤਮਕ ਰੂਪ ਦਿੰਦੇ ਹੋਏ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿੰਰਕਾਰੀ ਚੈਰੀਟੇਵਲ ਫਾਂਊਂਡੇਸ਼ਨ ਦੁਆਰਾ ਸੰਤ ਨਿਰੰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਭੱਟੀ ਦਾ ਪਿੰਡ ਵਿਖੇ ਮੈਗਾ ਖੂਨਦਾਨ ਕੈਂਪ ਜ਼ੋਨਲ ਇੰਚਾਰਜ਼ ਐੱਮ.ਐਲ ਸ਼ਰਮਾ ਤੇ ਬਰਾਂਚ ਦਸੂਹਾ ਦੇ ਸੰਯੋਜਕ ਡਾ.ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਂਠ ਲਗਾਇਆ ਗਿਆ।ਇਸ ਮੌਕੇ ਖੇਤਰੀ ਸੰਚਾਲਕ ਦਲਜੀਤ ਕੁਮਾਰ,ਸੇਵਾਦਲ ਸੰਚਾਲਕ ਪ੍ਰਕਾਸ ਸਿੰਘ, ਸ਼ਿਖਸ਼ਕ ਉਂਕਾਰ ਸਿੰਘ, ਸਹਾਇਕ ਸ਼ਿਖਸ਼ਕ ਬਲਜੀਤ ਸਿੰਘ, ਭੈਣ ਹਰਦੀਪ ਕੌਰ ਸੰਚਾਲਿਕਾ, ਸ਼ਿਕਸ਼ਕਾ ਭੈਣ ਰਾਕੇਸ਼ ਕੌਰ ਆਦਿ ਹਾਜ਼ਰ ਸਨ। ਇਸ ਮੈਗਾ ਖੂਨਦਾਨ ਕੈਂਪ ਵਿੱਚ ਸਿਵਲ ਹਸਪਤਾਲ ਦਸੂਹਾ , ਸਿਵਲ ਹਸਪਤਾਲ ਹੁਸ਼ਿਆਰਪੁਰ ਤੇ ਸਿਵਲ ਹਸਪਤਾਲ ਮੁਕੇਰੀਆਂ ਤੋਂ ਬਲੱਡ ਬੈਂਕਾ ਦੀਆਂ ਟੀਮਾਂ ਨੇ 250 ਯੁਨਿਟ ਖੂਨਦਾਨੀਆਂ ਵਲੋਂ ਦਿੱਤਾ ਖੂੁਨ ਇਕੱਤਰ ਕੀਤਾ। ਖੂਨਦਾਨ ਕੈਪ ਦੌਰਾਨ ਮਹਿਲਾਵਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਕੈਂਪ ਵਿੱਚ ਦਸੂਹਾ ਸਮੇਤ , ਮੱਕੋਵਾਲ, ਹਰਿਆਣਾ, ਗੜ੍ਹਦੀਵਾਲਾ, ਟੇਰਕਿਆਣਾ, ਟਾਂਡਾ ਆਦਿ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲੰਬੀਆਂ ਕਤਾਰਾਂ ਵਿੱਚ ਆਪਣੀ ਵਾਰੀ ਦਾ ਇੰਤਜਾਰ ਕਰ ਰਹੇ ਸਨ ।ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਡਾ.ਹਰਸਿਮਰਤ ਸਾਹੀ ਸਾਬਕਾ ਪ੍ਰਧਾਨ ਨਗਰ ਕੌਂਸਲ ਦਸੂਹਾ ਤੋਂ ਇਲਾਵਾ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਇਸ ਵਿਸ਼ਾਲ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਈਆਂ। ਇਸ ਮੌਕੇ ਮਿਸ਼ਨ ਦੇ ਜੋਨਲ ਇੰਚਾਰਜ ਮਹਾਤਮਾ ਐਮ.ਐਲ ਸ਼ਰਮਾ ਨੇ ਕਿਹਾ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਦੁਆਰਾ ਹਰ ਸਾਲ ਖੂਨਦਾਨ ਕੈਂਪਾ ਦਾ ਆਯੋਜਨ ਹੁਣ ਤੱੱਕ ਲਗਾਤਾਰ ਜਾਰੀ ਹੈ।ਉਨਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਇਨਸਾਨ ਨੂੰ ਪ੍ਰਮਾਤਮਾ ਦੀ ਜਾਣਕਾਰੀ ਦੇ ਕੇ ਮਨੁੱਖੀ ਏਕਤਾ ਸਥਾਪਿਤ ਕਰਨ ਦਾ ਸੁਨੇਹਾ ਦੇ ਰਹੇ ਹਨ।ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਨਿਰੰਕਾਰੀ ਮਿਸ਼ਨ ਵੱਲੋਂ ਇਹ ਬਹੁਤ ਵੱਡਾ ਉਪਰਾਲਾ ਹੈ ਮਾਨਵਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੋਇਆ ਨਿਰੰਕਾਰੀ ਮਿਸ਼ਨ ਹਮੇਸ਼ਾ ਹੀ ਨਿਰਸੁਆਰਥ ਮਾਨਵਤਾ ਦੀ ਸੇਵਾ ਲਈ ਤਿਆਰ ਰਹਿੰਦਾ ਹੈ। ਇਸ ਮੌਕੇ ਡਾ.ਹਰਸਿਮਰਤ ਸਾਹੀ ਨੇ ਕਿਹਾ ਨਿਰੰਕਾਰੀ ਮਿਸ਼ਨ ਵੱਲੋਂ ਸਮੇਂ ਸਮੇਂ ਸਿਰ ਮਾਨਵ ਕਲਿਆਣ ਦੀਆਂ ਗਤੀਵਿਧੀਆਂ ਚਲਾਈਆਂ ਜਾਂਦੀਆਂ ਹਨ ਜੋ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਦਾਨ ਕੀਤਾ ਖੂਨ ਕੇਵਲ ਮਨੁੱਖ ਦੀ ਜ਼ਿੰਦਗੀ ਹੀ ਨਹੀਂ ਬਚਾਉਂਦਾ ਬਲਕਿ ਮਾਨਵ ਨੂੰ ਮਾਨਵਤਾ ਦੇ ਸੂਤਰ ਵਿੱਚ ਪਿਰੋਣ ਦਾ ਕੰਮ ਕਰਦਾ ਹੈ। ਇਸ ਮੋਕੇ ਡਾ. ਸੁਰਿੰਦਰਪਾਲ ਸਿੰਘ ਸੰਯੋਜਕ ਦਸੂਹਾ ਨੇ ਪ੍ਰਮੁੱਖ ਹਸਤੀਆਂ, ਖੂਨਦਾਨੀਆਂ, ਡਾਕਟਰ ਤੇ ਸਟਾਫ , ਸੇਵਾਦਲ ਭੈਣ ਭਰਾਵਾਂ ਦਾ ਧੰਨਵਾਦ ਕੀਤਾ ਤੇ ਕਿਹਾ ਇਨਾਂ ਕੈਂਪਾਂ ਨਾਲ ਹਸਪਤਾਲਾਂ ਵਿੱਚ ਖੂਨ ਦੀ ਪੂਰਤੀ ਕਰਨ ਵਿੱਚ ਸਹਾਇਤਾ ਮਿਲਦੀ ਹੈ । ਸਾਨੂੰ ਵੱਧ ਚੜ ਕੇ ਖੂਨ ਦਾਨ ਕੈਂਪਾਂ ਵਿੱਚ ਹਿੱਸਾ ਲੈਣਾ ਚਾਹੀਦਾ ਚਾਹੀਦਾ ਹੈ। ਤਾਂ ਜੋ ਮਾਨਵਤਾ ਦੀ ਭਲਾਈ ਹੋ ਸਕੇ।ਇਸ ਮੌਕੇ ਸੇਵਾਦਲ ਭੈਣ ਭਰਾਵਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।








