Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਵਿਸ਼ਾਲ ਖੂਨਦਾਨ ਕੈਂਪ 10 ਸਤੰਬਰ ਨੂੰ, ਕੈਂਪ ਸਬੰਧੀ ਤਿਆਰੀਆਂ ਮੁਕੰਮਲ

ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਵਿਸ਼ਾਲ ਖੂਨਦਾਨ ਕੈਂਪ 10 ਸਤੰਬਰ ਨੂੰ, ਕੈਂਪ ਸਬੰਧੀ ਤਿਆਰੀਆਂ ਮੁਕੰਮਲ

ਦਸੂਹਾ (ਚੌਧਰੀ) 

9 ਸਤੰਬਰ : ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿਰੰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਭੱਟੀ ਦਾ ਪਿੰਡ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ 10 ਸਤੰਬਰ ਨੂੰ ਬਰਾਂਚ ਦੇ ਸੰਯੋਜਕ ਡਾ. ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਜੀਤ ਕੁਮਾਰ ਸਿਖਸ਼ਕ ਅਤੇ ਉਂਕਾਰ ਸਿੰਘ ਸਹਾਇਕ ਸਿਖਸ਼ਕ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸਵੇਰੇ ਅੱਠ ਵਜੇ ਸ਼ੁਰੂ ਹੋ ਕੇ ਦੁਪਹਿਰ ਕਰੀਬ ਦੋ ਵਜੇ ਤੱਕ ਚੱਲੇਗਾ। ਉਨ੍ਹਾਂ ਦੱਸਿਆ ਇਸ ਵਿਸ਼ਾਲ ਖੂਨਦਾਨ ਵਿੱਚ ਸਿਵਲ ਹਸਪਤਾਲ ਦਸੂਹਾ , ਸਿਵਲ ਹਸਪਤਾਲ ਹੁਸ਼ਿਆਰਪੁਰ ਤੇ ਸਿਵਲ ਹਸਪਤਾਲ ਮੁਕੇਰੀਆਂ ਤੋਂ ਬਲੱਡ ਬੈਂਕਾ ਦੀਆਂ ਟੀਮਾਂ ਖੂਨਦਾਨੀਆਂ ਵਲੋਂ ਦਿੱਤਾ ਖੂੁਨ ਇਕੱਤਰ ਕਰਨਗੀਆਂ ਤੇ ਇਸ ਮੌਕੇ ਸ਼ਰਧਾਲੂ ਬਾਬਾ ਹਰਦੇਵ ਸਿੰਘ ਜੀ ਦੇ ਸੰਦੇਸ਼ “ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ” ਨੂੰ ਕਿਰਿਆਤਮਕ ਰੂਪ ਦੇ ਕੇ ਮਾਨਵਤਾ ਦਾ ਸੁਨੇਹਾ ਦੇਣਗੇ । ਇਸ ਕੈਂਪ ਵਿੱਚ ਦਸੂਹਾ , ਮੁਕੇਰਿਆਂ , ਗੜ੍ਹਦੀਵਾਲਾ , ਟਾਂਡਾ , ਹਾਜੀਪੁਰ , ਹਰਿਆਣਾ, ਮੱਕੋਵਾਲ, ਟੇਰਕਿਆਣਾ ਆਦਿ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਖੂਨਦਾਨ ਕਰਨ ਲਈ ਪਹੁੰਚਣਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ਾਲ ਖੂਨਦਾਨ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਸਾਧ ਸੰਗਤ ਅਤੇ ਸੇਵਾਦਲ ਮੈਂਬਰਾਂ ਦੇ ਸਹਿਯੋਗ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਇਸ ਮੌਕੇ ਖੂਨਦਾਨੀਆ ਨੂੰ ਬੈਚ ਅਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ ਅਤੇ ਖੂਨਦਾਨੀਆਂ ਲਈ ਰਿਫ੍ਰੈਸ਼ਮੈਂਟ ਅਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਨਿੰਰਕਾਰੀ ਚੈਰੀਟੇਬਲ ਫਾਉਂਡੇਸ਼ਨ ਦੁਆਰਾ ਹਰ ਸਾਲ ਖੂਨਦਾਨ ਕੈਂਪਾ ਦਾ ਆਯੋਜਨ 1986 ਤੋਂ ਸੁਰੂ ਹੋ ਕੇ ਲਗਾਤਾਰ ਜਾਰੀ ਹੈ । ਉਨਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਇਨਸਾਨ ਨੂੰ ਪ੍ਰਮਾਤਮਾ ਦੀ ਜਾਣਕਾਰੀ ਦੇ ਕੇ ਮਨੁੱਖੀ ਏਕਤਾ ਸਥਾਪਿਤ ਕਰਨ ਦਾ ਸੁਨੇਹਾ ਦੇ ਰਹੇ ਹਨ ਅਤੇ ਨਿਰੰਕਾਰੀ ਮਿਸ਼ਨ ਹਮੇਸ਼ਾ ਹੀ ਨਿਰਸੁਆਰਥ ਸਮਾਜ ਕਲਿਆਣ ਨਾਲ ਜੁੜੇ ਕਲਿਆਣਕਾਰੀ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਦਾ ਹੈ। ਤਾਂ ਜੋ ਸਮਾਜ ਦਾ ਸਮੂਹਿਕ ਵਿਕਾਸ ਹੋ ਸਕੇ।