Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ ‘ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ

ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ ‘ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ

ਦਸੂਹਾ , 13 ਸਤੰਬਰ (ਚੌਧਰੀ )

: “ਖੂਨ ਮਨੁੱਖੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ, ਗਲੀਆਂ ਅਤੇ ਨਾਲੀਆਂ ਵਿੱਚ ਨਹੀਂ” ਦੇ ਸਿਧਾਂਤ ‘ਤੇ ਚੱਲਦੇ ਹੋਏ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵੱਲੋਂ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਕਿਰਪਾ ਨਾਲ ਮਿਸ਼ਨ ਦੇ ਸਾਬਕਾ ਜ਼ੋਨਲ ਇੰਚਾਰਜ ਪਠਾਨਕੋਟ ਐਮ.ਐਲ. ਸ਼ਰਮਾ ਅਤੇ ਸ਼ਾਖਾ ਮੁਖੀ, ਮਹਾਤਮਾ ਸੋਹਨ ਸਿੰਘ ਦੀ ਯੋਗ ਅਗਵਾਈ ਹੇਠ ਸੰਤ ਨਿਰੰਕਾਰੀ ਸਤਿਸੰਗ ਭਵਨ, ਟੇਰਕਿਆਣਾ (ਦਸੂਹਾ) ਵਿਖੇ ਇੱਕ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਇਸ ਮੌਕੇ ਖੇਤਰੀ ਸੰਚਾਲਕ ਦਲਜੀਤ ਕੁਮਾਰ, ਸੇਵਾਦਲ ਸੰਚਾਲਕ ਦਸੂਹਾ ਪ੍ਰਕਾਸ਼ ਸਿੰਘ, ਸ਼ਿਕਸ਼ਕ ਸੇਵਾਦਲ ਦਸੂਹਾ ਓਂਕਾਰ ਸਿੰਘ, ਮਨੋਜ਼ ਕੁਮਾਰ ਸੇਵਾਦਲ ਸੰਚਾਲਕ ਟੇਰਕਿਆਣਾ, ਮਲਕੀਤ ਸਿੰਘ ਲੇਖਾਕਾਰ, ਸੁਰਜੀਤ ਸਿੰਘ ਡੇਰਾ ਅਤੇ ਹੋਰ ਪਤਵੰਤੇ ਮੌਜੂਦ ਸਨ। ਇਸ ਵਿਸ਼ਾਲ ਖੂਨਦਾਨ ਕੈਂਪ ਵਿੱਚ ਸਿਵਲ ਹਸਪਤਾਲ ਦਸੂਹਾ, ਸਿਵਲ ਹਸਪਤਾਲ ਮੁਕੇਰੀਆਂ ਅਤੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੀਆਂ ਬਲੱਡ ਬੈਂਕ ਟੀਮਾਂ ਨੇ ਖ਼ੂਨਦਾਨੀਆਂ ਵਲੋਂ ਦਿੱਤਾ 245 ਯੂਨਿਟ ਖੂਨ ਇਕੱਠਾ ਕੀਤਾ। ਖੂਨਦਾਨ ਕੈਂਪ ਵਿੱਚ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਸਥਾਨਕ ਸ਼ਾਖਾ ਤੋਂ ਇਲਾਵਾ ਹੋਰ ਸ਼ਾਖਾਵਾਂ ਅਤੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਪਣੀ ਵਾਰੀ ਦੀ ਉਡੀਕ ਵਿੱਚ ਲਾਈਨਾਂ ਵਿੱਚ ਖੜ੍ਹੇ ਸਨ। ਦਸੂਹਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਮਹਾਤਮਾ ਐਮਐਲ ਸ਼ਰਮਾ ਨੇ ਕਿਹਾ ਕਿ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਹਰ ਸਾਲ ਖੂਨਦਾਨ ਕੈਂਪ ਲਗਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਮਨੁੱਖ ਨੂੰ ਪਰਮਾਤਮਾ ਦਾ ਗਿਆਨ ਦੇ ਕੇ ਮਨੁੱਖੀ ਏਕਤਾ ਸਥਾਪਤ ਕਰਨ ਦਾ ਸੰਦੇਸ਼ ਦੇ ਰਹੇ ਹਨ। ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਨਿਰੰਕਾਰੀ ਮਿਸ਼ਨ ਹਮੇਸ਼ਾਂ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਹੈ ਅਤੇ ਵੱਡੇ ਪੱਧਰ ਤੇ ਖੂਨ ਦਾਨ ਕੈਂਪਾਂ ਦਾ ਆਯੋਜਨ ਕਰਨਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਦਾਨ ਕੀਤਾ ਗਿਆ ਖੂਨ ਨਾ ਸਿਰਫ਼ ਕਿਸੇ ਵਿਅਕਤੀ ਦੀ ਜਾਨ ਬਚਾਉਂਦਾ ਹੈ ਸਗੋਂ ਲੋਕਾਂ ਨੂੰ ਮਨੁੱਖਤਾ ਦੇ ਧਾਗੇ ਵਿੱਚ ਵੀ ਬੰਨ੍ਹਦਾ ਹੈ। ਇਸ ਮੌਕੇ ਮੁੱਖੀ ਮਹਾਤਮਾ ਸੋਹਣ ਸਿੰਘ ਨੇ ਪ੍ਰਮੁੱਖ ਸ਼ਖਸੀਅਤਾਂ, ਖੂਨਦਾਨੀਆਂ, ਡਾਕਟਰਾਂ ਅਤੇ ਸਟਾਫ਼ ਮੈਂਬਰਾਂ, ਸੇਵਾਦਲ ਦੇ ਭਰਾਵਾਂ ਅਤੇ ਭੈਣਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਕੈਂਪ ਹਸਪਤਾਲਾਂ ਨੂੰ ਖੂਨ ਦੀ ਸਪਲਾਈ ਕਰਨ ਵਿੱਚ ਮਦਦ ਕਰਦੇ ਹਨ। ਸਾਨੂੰ ਖੂਨਦਾਨ ਕੈਂਪਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਮਨੁੱਖਤਾ ਦੀ ਭਲਾਈ ਹੋ ਸਕੇ। ਇਸ ਮੌਕੇ ਸੇਵਾਦਲ ਦੇ ਭਰਾਵਾਂ ਅਤੇ ਭੈਣਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੀ ਵੰਡੇ ਗਏ।