Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਦੁਕਾਨਦਾਰਾਂ ਦੀ ਸ਼ਿਕਾਇਤ ਤੇ ਸੰਤੋਸ਼ ਕਟਾਰੀਆ ਨੇ ਪਾਵਰਕਾਮ ਨੂੰ ਕੀਤੇ ਦਿਸ਼ਾ ਨਿਰਦੇਸ਼ ਜਾਰੀ

ਦੁਕਾਨਦਾਰਾਂ ਦੀ ਸ਼ਿਕਾਇਤ ਤੇ ਸੰਤੋਸ਼ ਕਟਾਰੀਆ ਨੇ ਪਾਵਰਕਾਮ ਨੂੰ ਕੀਤੇ ਦਿਸ਼ਾ ਨਿਰਦੇਸ਼ ਜਾਰੀ

ਦੁਕਾਨਦਾਰਾਂ ਦੀ ਸ਼ਿਕਾਇਤ ਤੇ ਸੰਤੋਸ਼ ਕਟਾਰੀਆ ਨੇ ਪਾਵਰਕਾਮ ਨੂੰ ਕੀਤੇ ਦਿਸ਼ਾ ਨਿਰਦੇਸ਼ ਜਾਰੀ

ਬਲਾਚੌਰ, 30 ਅਪ੍ਰੈਲ ( ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਨ ਤੇ ਹਰੇਕ ਖੇਤਰ ਵਿੱਚ ਸੁਧਾਰ ਦੀ ਮੁਹਿੰਮ ਚੱਲੀ ਹੋਈ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਉਸੇ ਲੜੀ ਦੇ ਤਹਿਤ ਬਲਾਚੌਰ ਸ਼ਹਿਰ ਦੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਚਾਲੂ ਰੱਖਣ ਦੇ ਲਈ ਪਾਵਰਕਾਮ ਵਲੋਂ ਐਕਸ ਐਲ ਪੀਈ ਕੇਬਲ ਪਾਈ ਜਾ ਰਹੀ ਹੈ ਤਾਂ ਜੋ ਬਿਨ੍ਹਾਂ ਸ਼ਾਰਟਸਰਕਟ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਬਲਾਚੌਰ ਨੇ ਬਲਾਚੌਰ ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣਦਿਆਂ ਹੋਇਆਂ ਕੀਤਾ। ਇਸ ਮੌਕੇ ਸਮੂਹ ਦੁਕਾਨਦਾਰਾਂ ਨੇ ਦੱਸਿਆ ਕਿ ਭੱਦੀ ਰੋਡ ਵਿਖੇ ਪਾਵਰਕਾਮ ਦੀ ਕੇਬਲ ਬਹੁਤ ਹੀ ਨੀਵਾਂ ਰੱਖ ਕੇ ਪਾਈ ਜਾ ਰਹੀ ਹੈ। ਬੀਬੀ ਸੰਤੋਸ਼ ਕਟਾਰੀਆ ਨੇ ਉਸੇ ਮੌਕੇ ਡਿਪਟੀ ਚੀਫ ਇੰਜੀਨੀਅਰ ਪਾਵਰਕਾਮ ਨਵਾਂਸ਼ਹਿਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਤੇ ਮੌਕੇ ਤੇ ਐਸਡੀਓ ਪਾਵਰਕਾਮ ਨੂੰ ਬੁਲਾ ਕੇ ਤੁਰੰਤ ਸਮੱਸਿਆ ਦਾ ਸਮਾਧਾਨ ਕਰਨ ਲਈ ਨਿਰਦੇਸ਼ ਦਿੱਤੇ ਤੇ ਦੁਕਾਨਦਾਰਾਂ ਦੀ ਸਮੱਸਿਆ ਦਾ ਹੱਲ ਕਰਵਾਇਆ। ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਦਫਤਰ ਆ ਕੇ ਬਿਨਾਂ ਝਿਜਕ ਮੈਨੂੰ ਸਿੱਧਾ ਮਿਲ ਸਕਦਾ ਹੈ। ਇਸ ਮੌਕੇ ਸਮੂਹ ਦੁਕਾਨਦਾਰਾਂ ਨੇ ਬੀਬੀ ਸੰਤੋਸ਼ ਕਟਾਰੀਆ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਾਲੂ ਸੋਨੀ,ਹਨੀ ਡੱਬ ਬਲਾਚੌਰ ਤੇ ਬਿੱਟਾ ਰਾਣਾ ਤੇ ਸਮੂਹ ਦੁਕਾਨਦਾਰ ਹਾਜਰ ਸਨ।