Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸੰਤੋਸ਼ ਕਟਾਰੀਆ ਦੀ ਧੂਰੀ ਵਿਖੇ ਚੋਣ ਪ੍ਰਚਾਰ ਕਰਨ ਲਈ ਲੱਗੀ ਡਿਊਟੀ 

ਸੰਤੋਸ਼ ਕਟਾਰੀਆ ਦੀ ਧੂਰੀ ਵਿਖੇ ਚੋਣ ਪ੍ਰਚਾਰ ਕਰਨ ਲਈ ਲੱਗੀ ਡਿਊਟੀ 

ਸੰਤੋਸ਼ ਕਟਾਰੀਆ ਦੀ ਧੂਰੀ ਵਿਖੇ ਚੋਣ ਪ੍ਰਚਾਰ ਕਰਨ ਲਈ ਲੱਗੀ ਡਿਊਟੀ 

ਬਲਾਚੌਰ ,14 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਆਮ ਆਦਮੀ ਪਾਰਟੀ ਨੇ ਬੀਬੀ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਬਲਾਚੌਰ ਦੀ ਡਿਊਟੀ ਧੂਰੀ ਵਿਖੇ ਸੰਗਰੂਰ ਦੇ ਲੋਕ ਸਭਾ ਚਨਾਬ ਨੂੰ ਮੁੱਖ ਰੱਖਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚਨਾਬ ਪ੍ਰਚਾਰ ਲਈ ਲਗਾਈ ਗਈ ਹੈ।

ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਹੈ ਇਸਦਾ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਜਿੱਥੇ ਅਸੀਂ ਨੁੱਕੜ ਮੀਟਿੰਗ ਕਰਦੇ ਹਾਂ, ਉਹ ਜਗ੍ਹਾ ਰੈਲੀ ਦਾ ਰੂਪ ਧਾਰਨ ਕਰ ਜਾਂਦੀ ਹੈ।
ਸੰਗਰੂਰ ਹਲਕੇ ਦੇ ਲੋਕ ਕਾਂਗਰਸ ਤੇ ਅਕਾਲੀਆਂ ਦਾ ਸੂਪੜਾ ਸਾਫ ਕਰਨ ਲਈ ਮਨ ਬਣਾ ਚੁੱਕੇ ਹਨ । ਲੋਕ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਨੀਤੀਆਂ ਤੋਂ ਬਹੁਤ ਜ਼ਿਆਦਾ ਖ਼ੁਸ਼ ਹਨ। ਲੋਕ ਆਪ ਮੁਹਾਰੇ ਕਹਿ ਰਹੇ ਹਨ ਕਿ ਜੋ ਮੁੱਖ ਮੰਤਰੀ ਆਪਣੇ ਕੈਬਨਿਟ ਮੰਤਰੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਬਖ਼ਸ਼ ਨਹੀਂ ਰਿਹਾ। ਉਹ ਅਕਾਲੀਆਂ ਤੇ ਕਾਂਗਰਸੀਆਂ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੇ ਕੀਤੇ ਹੋਏ ਭ੍ਰਿਸ਼ਟਾਚਾਰ ਨੂੰ ਕਿੱਦਾਂ ਬਰਦਾਸ਼ਤ ਕਰ ਸਕਦਾ ਹੈ। ਇਸ ਦੀ ਤਾਜ਼ਾ ਮਿਸਾਲ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਤੋਂ ਲਗਾਈ ਜਾ ਸਕਦੀ ਹੈ।
ਬੀਬੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪਿੰਡਾਂ ਦੇ ਲੋਕ ਦੱਸ ਰਹੇ ਹਨ ਕਿ ਅਸੀਂ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਪਣੇ ਆਪ ਨੂੰ ਖੁਸ਼ਨਸੀਬ ਸਮਝ ਰਹੇ ਹਾਂ। ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਨੇ ਤਾਂ ਪੰਜਾਬ ਵਿੱਚ ਲੁੱਟ ਖਸੁੱਟ ਹੀ ਕੀਤੀ ਹੈ।