Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਬੂਟੇ ਲਗਾਏ

ਖਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਬੂਟੇ ਲਗਾਏ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਵਿਖੇ ਬੂਟੇ ਲਗਾਏ

1 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗੜ੍ਹਦੀਵਾਲਾ ਸ਼ਹਿਰ ਦੇ ਨੇੜਲੇ ਪਿੰਡਾਂ ਨੂੰੁੰ ਗ੍ਰੀਨਬੈਲਟ ਵਿੱਚ ਤਬਦੀਲ ਕਰਨ ਲਈ ਰੁੱਖ ਲਗਾਉਣ ਦੀ ਮੁਹਿੰਮ ਅਧੀਨ ਸਰਕਾਰੀ ਸਮਾਰਟ ਐਲੀਮੈਂਟਰੀ ਸਕੂਲ ਜੌਹਲ ਅਤੇ ਗੌਰਮਿੰਟ ਮਿਡਲ ਸਕੂਲ, ਜੌਹਲ ਵਿਖੇ ਰੁੱਖ ਲਗਾਏ ਗਏ।
ਇਸ ਦੌਰਾਨ ਪ੍ਰੋ. ਦੀਦਾਰ ਸਿੰਘ (ਇੰਚਾਰਜ ਐੱਨ.ਐੱਸ.ਐੱਸ)., ਪ੍ਰੋ. ਅਮਨਦੀਪ ਸਿੰਘ (ਇੰਚਾਰਜ ਐੱਨ.ਸੀ.ਸੀ.) ਬੀ.ਐੱਨ.ੳ. ਗੁਰਪ੍ਰੀਤ ਸਿੰਘ, ਮੁੱਖ ਅਧਿਆਪਕ ਵਰਿੰਦਰ ਸਿੰਘ , ਜਤਿੰਦਰ ਕੌਰ, ਤਾਰਾ ਕੁਮਾਰੀ , ਪੂਜਾ ਸ਼ਰਮਾ ਅਤੇ ਕਮਲਦੀਪ ਕੌਰ ਨੇ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਬੂਟੇ ਲਗਾਏ। ਇਸ ਮੌਕੇ ਪ੍ਰੋ. ਦੀਦਾਰ ਸਿੰਘ ਨੇ ਦੱਸਿਆ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਜੋਕੇ ਸਮੇਂ ਵਿੱਚ ਦਰੱਖਤਾਂ ਦੀ ਬਹੁਤ ਮਹੱਤਤਾ ਹੈ ਉਹਨਾਂ ਕਿਹਾ ਕਿ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਭਵਿੱਖ ਵਿੱਚ ਵੱਖੋ-ਵੱਖਰੇ ਪਿੰਡਾਂ ਵਿੱਚ ਬੂਟੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਕਰਨ ਦਾ ਉਪਰਾਲਾ ਕੀਤਾ ਜਾਵੇਗਾ।