ਫਗਵਾੜਾ 15 ਨਵੰਬਰ (ਲਾਲੀ )
*ਅੱਖਾਂ ਦੀ ਸੰਭਾਲ ਲਈ ਪ੍ਰਦੂਸ਼ਨ ਮੁਕਤ ਵਾਤਾਵਰਣ ਦੇ ਉਪਰਾਲੇ ਜਰੂਰੀ – ਮਲਕੀਤ ਚੰਦ ਕੰਗ
* ਸਾਬਕਾ ਕੌਂਸਲਰ ਅਨੁਰਾਗ ਮਨਖੰਡ ਨੇ ਉਪਰਾਲੇ ਨੂੰ ਦੱਸਿਆ ਸ਼ਲਾਘਾਯੋਗ
: ਦੁਆਬੇ ਦੀਆਂ ਉੱਘੀਆਂ ਸਮਾਜ ਸੇਵੀ ਸੰਸਥਾਵਾਂ ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਅਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਸਾਂਝਾ ਉਪਰਾਲਾ ਕਰਦੇ ਹੋਏ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਅਤੇ ਉਦਯੋਗਪਤੀ ਜਤਿੰਦਰ ਸਿੰਘ ਕੁੰਦੀ ਦੇ ਸਹਿਯੋਗ ਨਾਲ ਲੜੀਵਾਰ ਪ੍ਰੋਜੈਕਟ ‘ਆਓ ਪੁੰਨ ਕਮਾਈਏ’ ਤਹਿਤ ਇਕ ਲੋੜਵੰਦ ਬਜੁਰਗ ਮਨਸਾ ਰਾਮ ਵਾਸੀ ਜੰਮੂ ਦੀ ਅੱਖ ਦਾ ਫਰੀ ਓਪਰੇਸ਼ਨ ਡਾ. ਤੁਸ਼ਾਰ ਅਗਰਵਾਲ ਅੱਖਾਂ ਦਾ ਹਸਪਤਾਲ ਵਿਖੇ ਕਰਵਾਇਆ ਗਿਆ। ਅੱਖਾਂ ਦੇ ਮਾਹਿਰ ਡਾ. ਤੁਸ਼ਾਰ ਅਗਰਵਾਲ ਦੀ ਟੀਮ ਵੱਲੋਂ ਮੋਤੀਏ ਦੇ ਸ਼ਿਕਾਰ ਮਰੀਜ ਦੀ ਅੱਖ ‘ਚ ਲੈਂਜ ਪਾ ਕੇ ਨਵੀਂ ਰੌਸ਼ਨੀ ਦਿੱਤੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਚਾਇਤ ਸਕੱਤਰ ਮਲਕੀਤ ਚੰਦ ਕੰਗ ਨੇ ਕਿਹਾ ਕਿ ਵੱਧਦਾ ਪ੍ਰਦੂਸ਼ਨ ਅੱਖਾਂ ਦੇ ਲਈ ਬਹੁਤ ਹੀ ਘਾਤਕ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਪ੍ਰਦੂਸ਼ਨ ਮੁਕਤ ਵਾਤਾਵਰਣ ਸਿਰਜਣ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਸਾਬਕਾ ਕੌਂਸਲਰ ਅਨੁਰਾਗ ਮਨਖੰਡ ਨੇ ਵੀ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਖਾਂ ਦੇ ਮਹਿੰਗੇ ਆਪ੍ਰੇਸ਼ਨ ਬਿਲਕੁਲ ਫਰੀ ਕਰਵਾਉਣਾ ਗਰੀਬ ਪਰਿਵਾਰਾਂ ਨਾਲ ਸੰਬੰਧਤ ਮਰੀਜਾਂ ਲਈ ਬਹੁਤ ਹੀ ਲਾਹੇਵੰਦ ਹੈ। ਹਰੇਕ ਸਮਰੱਥ ਵਿਅਕਤੀ ਨੂੰ ਅਜਿਹੇ ਨੇਕ ਕਾਰਜਾਂ ਵਿੱਚ ਆਪਣਾ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਡਾ. ਤੁਸ਼ਾਰ ਅਗਰਵਾਲ ਨੇ ਅੱਖਾਂ ਦੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਅੱਖਾਂ ਦੀ ਕਿਸੇ ਤਕਲੀਫ ਨੂੰ ਅੱਖੋਂ ਪਰੋਖੇ ਨਹੀਂ ਕਰਨਾ ਚਾਹੀਦਾ। ਉਹਨਾਂ ਭਰੋਸਾ ਦਿੱਤਾ ਕਿ ਉਹਨਾਂ ਦਾ ਹਸਪਤਾਲ ਵੱਧ ਤੋਂ ਵੱਧ ਲੋੜਵੰਦਾਂ ਦੀਆਂ ਅੱਖਾਂ ਦਾ ਆਪਰੇਸ਼ਨ ਕਰਵਾਉਣ ਵਿੱਚ ਸਭਾ ਨੂੰ ਸਹਿਯੋਗ ਦਿੰਦਾ ਰਹੇਗਾ। ਐਨ.ਆਰ.ਆਈ. ਮਦਨ ਲਾਲ ਨੇ ਸਰਬ ਨੌਜਵਾਨ ਸਭਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਨੇਤਰਹੀਣਾਂ ਦੀਆਂ ਅੱਖਾਂ ਨੂੰ ਨਵੀਂ ਰੌਸ਼ਨੀ ਮਿਲ ਰਹੀ ਹੈ। ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋੜਵੰਦ ਬਜੁਰਗ ਦੀ ਅੱਖ ‘ਚ ਫੋਲਡੇਬਲ ਲੈਨਜ਼ ਪਾਇਆ ਗਿਆ ਹੈ। ਉਹਨਾਂ ਸਭਾ ਦੇ ਪ੍ਰੋਜੈਕਟਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਜ ਸੇਵੀ ਤੇ ਪੰਚਾਇਤ ਸਕੱਤਰ ਮਲਕੀਤ ਚੰਦ ਕੰਗ ਨੂੰ ਸਭਾ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਵਿਨੋਦ ਭਾਸਕਰ ਬਲਾਕ ਪ੍ਰਧਾਨ ਆਪ, ਵਿੱਕੀ ਸਿੰਘ ਯੂਥ ਆਗੂ, ਆਰ. ਪੀ. ਸ਼ਰਮਾ, ਨਰਿੰਦਰ ਸੈਣੀ, ਮਹਿਲਾ ਆਪ ਆਗੂ ਪ੍ਰਿਤਪਾਲ ਕੌਰ ਤੁਲੀ, ਗੁਰਦੀਪ ਸਿੰਘ ਤੁਲੀ ਕੋਆਰਡੀਨੇਟਰ ਵਪਾਰ ਸੈਲ ਫਗਵਾੜਾ, ਪਰਮਜੀਤ ਰਾਏ, ਰਾਕੇਸ਼ ਕੋਛੜ, ਮੈਡਮ ਤੰਨੂ, ਜਗਜੀਤ ਸੇਠ, ਮੈਡਮ ਸਪਨਾ ਸ਼ਾਰਦਾ, ਜੀਤ ਰਾਮ ਆਦਿ ਵੀ ਹਾਜ਼ਰ ਸਨ।








