Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਰਬੰਸ ਦਾਨੀ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮ੍ਰਿਤ ਵੇਲੇ ਦੀਆਂ ਪ੍ਰਭਾਤਫੇਰੀਆ ਦਾ ਪ੍ਰਵਾਹ ਜਾਰੀ

ਸਰਬੰਸ ਦਾਨੀ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮ੍ਰਿਤ ਵੇਲੇ ਦੀਆਂ ਪ੍ਰਭਾਤਫੇਰੀਆ ਦਾ ਪ੍ਰਵਾਹ ਜਾਰੀ

ਬਟਾਲਾ 12 ਜਨਵਰੀ (ਅਵਿਨਾਸ਼ ਸ਼ਰਮਾ)

: ਅਮ੍ਰਿਤ ਦੇ ਦਾਤੇ, ਹੇਮਕੁੰਟ ਵਾਸੀ, ਕਲਗੀਧਰ ਦਸਮੇਸ਼ ਪਿਤਾ, ਸਰਬੰਸ ਦਾਨੀ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਮ੍ਰਿਤ ਵੇਲੇ ਦੀਆਂ ਪ੍ਰਭਾਤਫੇਰੀਆ ਦਾ ਪ੍ਰਵਾਹ ਜਾਰੀ ਹੈ ।ਝੂਲਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਿੰਘ ਸਭਾ ਫਰਿੰਡਜ ਕਲੋਨੀ ਡੇਰਾ ਰੋਡ ਬਟਾਲਾ ਦੇ ਪ੍ਰਧਾਨ ਸਤਵੰਤ ਸਿੰਘ ਅਤੇ ਟੀਮ ਦੀ ਦੇਖ ਰੇਖ ਹੇਠ ਇਹਨਾਂ ਪ੍ਰਭਾਤ ਫੇਰੀਆਂ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਰਹੀਆਂ ਹਨ। ਅੰਮ੍ਰਿਤ ਵੇਲੇ ਦੀਆਂ ਇਹ ਪ੍ਰਭਾਤ ਫੇਰੀਆਂ ਨਗਰ ਦੀਆਂ ਪਰਕਰਮਾ ਕਰਦੀ ਹੋਈ ਅਤੇ ਗੁਰੂ ਜਸ ਗਾਉਂਦੀ ਹੋਈ ਸਰਦਾਰ ਬਲਜੀਤ ਸਿੰਘ ਰੰਧਾਵਾ ਦੇ ਮਹਾਵੀਰ ਨਗਰ ਗ੍ਰਹਿ ਵਿਖੇ ਪਹੁੰਚੀ । ਰੰਧਾਵਾ ਜੀ ਦੇ ਪਰਿਵਾਰ ਵੱਲੋਂ ਪਰਭਾਤ ਫੇਰੀ ਦਾ ਫ਼ੁੱਲਾਂ ਨਾਲ ਸਵਾਗਤ ਕੀਤਾ । ਸੰਗਤਾਂ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸ਼ਬਦ ਕੀਰਤਨ ਗਾਇਨ ਕੀਤੇ ਗਏ ਆਨੰਦ ਸਾਹਿਬ ਜੀ ਦਾ ਪਾਠ ਕਰਨ ਉਪਰੰਤ ਬਾਬਾ ਜੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ ਅਤੇ ਪਰਿਵਾਰ ਵੱਲੋਂ ਆਈਆਂ ਹੋਈਆਂ ਸੰਗਤਾਂ ਵਾਸਤੇ ਪਕੌੜੇ ਤੇ ਦੁੱਧ ਦਾ ਲੰਗਰ ਲਗਾਇਆ ਗਿਆ । ਇਸ ਮੌਕੇ ਤੇ ਬਲਜੀਤ ਸਿੰਘ ਰੰਧਾਵਾ, ਪਰਮਜੀਤ ਸਿੰਘ, ਹਰਜੀਤ ਸਿੰਘ, ਗਗਨ ਦੀਪ ਸਿੰਘ,ਖੜਕ ਸਿੰਘ, ਤਰਸੇਮ ਸਿੰਘ, ਸਤਨਾਮ ਸਿੰਘ, ਅਮਰਬੀਰ ਸਿੰਘ , ਸ਼੍ਰੀ ਕਮਲ ਵਰਮਾ , ਸੋਨੂੰ ਭਾਟੀਆ , ਸੋਫੀਆ ਭਾਟੀਆ,ਤਨਿਕਾ ਵਰਮਾ , ਰਵਿੰਦਰ ਸਿੰਘ ਆਦਿ ਇਲਾਕੇ ਦੇ ਬੀਬੀਆਂ ਤੇ ਬੱਚਿਆਂ ਵੱਲੋਂ ਪਰਭਾਤ ਫੇਰੀ ਵਿੱਚ ਹਾਜ਼ਰੀ ਭਰੀ ਗਈ।

error: copy content is like crime its probhihated