Prime Punjab Times

Latest news
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਨੇ ਹੜ ਪੀੜਤਾਂ ਲਈ ਫੋਗਿੰਗ ਮਸ਼ੀਨਾਂ, ਤਰਪਾਲਾਂ ਤੇ ਮੱਛਰਦਾਨੀਆਂ ਪ੍ਰਸ਼ਾਸਨ ਨੂੰ ਭੇਂਟ ਕੀਤੀਆਂ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਨੇ ਹੜ ਪੀੜਤਾਂ ਲਈ ਫੋਗਿੰਗ ਮਸ਼ੀਨਾਂ, ਤਰਪਾਲਾਂ ਤੇ ਮੱਛਰਦਾਨੀਆਂ ਪ੍ਰਸ਼ਾਸਨ ਨੂੰ ਭੇਂਟ ਕੀਤੀਆਂ

ਬਟਾਲਾ 24 ਸਤੰਬਰ (ਅਵਿਨਾਸ਼ ਸ਼ਰਮਾ)

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਹੜ ਪੀੜਤਾਂ ਦੇ ਲਈ ਚਲਾਏ ਜਾ ਰਹੇ ਰਾਹਤ ਕਾਰਜ ਨਿਰੰਤਰ ਜਾਰੀ ਹਨ। ਜਿਸ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਜੋਧਵੀਰ ਸਿੰਘ, ਰੋਹਿਤ ਕੁਮਾਰ ਤੇ ਹੋਰ ਟੀਮ ਮੈਂਬਰਾਂ ਵੱਲੋਂ ਡਾਕਟਰ ਐਸ. ਪੀ. ਸਿੰਘ ਉਬਰਾਏ ਦੀ ਯੋਗ ਰਹਿਨੁਮਾਈ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਹੜ ਪੀੜਿਤ ਪਰਿਵਾਰਾਂ ਅਤੇ ਆਮ ਨਾਗਰਿਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਬਚਾਉਣ ਦੇ ਮਕਸਦ ਨਾਲ ਐਸ.ਡੀ.ਐਮ. ਡੇਰਾ ਬਾਬਾ ਨਾਨਕ ਡਾ. ਅਦਿਤਿਆ ਸ਼ਰਮਾ ਅਤੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਬੀ ਡੀ ਪੀ ਓ ਡੇਰਾ ਬਾਬਾ ਨਾਨਕ ਅਮਨਦੀਪ ਕੌਰ ਨੂੰ ਟਰੱਸਟ ਵੱਲੋਂ 2 ਫੋਗਿੰਗ ਮਸ਼ੀਨਾਂ , ਦਵਾਈਆਂ ਅਤੇ ਤਰਪਾਲਾਂ ਤੇ ਮੱਛਰਦਾਨੀਆਂ ਜਿਲਾ ਪ੍ਰਸ਼ਾਸਨ ਨੂੰ ਭੇਂਟ ਕੀਤੀਆਂ ਗਈਆ । ਇਸ ਮੌਕੇ ਪੰਚਾਇਤ ਸੈਕਟਰੀ ਨਰਿੰਦਰ ਸਿੰਘ , ਜਗਤਾਰ ਸਿੰਘ, ਸਾਹਿਬ ਗਿੱਲ, ਰੋਸ਼ਨ ਲਾਲ, ਹਰਿੰਦਰ ਸਿੰਘ, ਪਰਮਜੀਤ ਕੌਰ, ਪ੍ਰਭਬੀਰ ਕੌਰ, ਵਰਿੰਦਰ ਸਿੰਘ, ਅਵਤਾਰ ਸਿੰਘ ਹੋਰ ਵੀ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਰਾਹੀਂ ਮੁਢਲੇ ਤੌਰ ਤੇ ਹੜ ਪੀੜਤਾਂ ਦੇ ਲਈ ਰਾਹਤ ਕਾਰਜ ਚਲਾਉਂਦਿਆਂ ਢਾਈ ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਜਿਸ ਦੇ ਅੰਤਰਗਤ ਜਿੱਥੇ ਪਸ਼ੂਆਂ ਦੇ ਲਈ ਸੁੱਕਾ ਚਾਰਾ ਵੱਡੇ ਪੱਧਰ ਤੇ ਵੰਡਿਆ ਜਾ ਰਿਹਾ ਹੈ, ਉੱਥੇ ਨਾਲ ਹੀ ਹੜ ਪੀੜਤਾਂ ਨੂੰ ਸੁੱਕਾ ਰਾਸ਼ਨ, ਤਰਪਾਲਾਂ, ਮੱਛਰਦਾਨੀਆਂ, ਫੋਗਿੰਗ ਮਸ਼ੀਨਾਂ ਅਤੇ ਹੋਰ ਵੀ ਸਹਾਇਤਾ ਸਮੱਗਰੀ ਵੱਡੀ ਜਾ ਰਹੀ ਹੈ। ਉਨਾ ਦੱਸਿਆ ਕਿ ਮੁਢਲੇ ਤੌਰ ਤੇ ਵੇਖਣ ਨੂੰ ਮਿਲਿਆ ਹੈ ਕਿ ਹੜ ਪੀੜਿਤ ਪਰਿਵਾਰਾਂ ਨੂੰ ਪਸ਼ੂਆਂ ਦੇ ਚਾਰੇ ਦੀ ਸਖਤ ਜਰੂਰਤ ਹੈ, ਇਸ ਲਈ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਹੜ ਪੀੜਿਤ ਪਰਿਵਾਰਾਂ ਦੇ ਨਾਲ ਵਾਅਦਾ ਕੀਤਾ ਗਿਆ ਹੈ ਕਿ ਪਸ਼ੂਆਂ ਨੂੰ ਹਰ ਹੀਲੇ ਚਾਰਾ ਦਿੱਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਐਸ.ਡੀ.ਐਮ. ਡਾ. ਅਦਿਤਿਆ ਸ਼ਰਮਾ ਨੇ ਡਾਕਟਰ ਐਸ. ਪੀ. ਸਿੰਘ ਉਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੇ ਦਿਨ ਤੋਂ ਲੈ ਕੇ ਲਗਾਤਾਰ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੜ ਪੀੜਤਾਂ ਦੀ ਹਰ ਪੱਖ ਤੋਂ ਸਹਾਇਤਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਡੇਰਾ ਬਾਬਾ ਨਾਨਕ ਦੇ ਪ੍ਰਭਾਵਿਤ ਹੋਏ ਹੜ ਪੀੜਤਾਂ ਦੀ ਬਾਂਹ ਫੜਦਿਆਂ ਹਰ ਪ੍ਰਕਾਰ ਦੀ ਰਾਹਤ ਦੇਣੀ ਬਹੁਤ ਹੀ ਨੇਕ ਅਤੇ ਪਰਉਪਕਾਰੀ ਕਾਰਜ ਹਨ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਐਸ.ਡੀ.ਐਮ. ਡਾਕਟਰ ਅਦਿਤਿਆ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਦਾ ਹੀ ਡਾਕਟਰ ਐਸ. ਪੀ. ਸਿੰਘ ਉਬਰਾਏ ਦਾ ਧੰਨਵਾਦੀ ਰਹੇਗਾ

ਕੈਪਸ਼ਨ…..ਐਸ.ਡੀ.ਐਮ. ਡਾ. ਅਦਿਤਿਆ ਸ਼ਰਮਾ ਨੂੰ ਫੋਗਿੰਗ ਮਸ਼ੀਨਾਂ ਭੇਂਟ ਕਰਦੇ ਹੋਏ ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਐਡਵੋਕੇਟ ਹਰਸ਼ਮੀਤ ਸਿੰਘ ਤੇ ਨਾਲ ਹੋਰ ਅਧਿਕਾਰੀ।

error: copy content is like crime its probhihated