Prime Punjab Times

Latest news
ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 26 ਅਪ੍ਰੈਲ (ਅਵਿਨਾਸ਼ ਸ਼ਰਮਾ )

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਪੰਥਦੀਪ ਛੀਨਾ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ,ਅੰਗਹੀਣਾਂ,ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨੈਸ਼ਨਲ ਐਵਾਰਡੀ ਸਰਪੰਚ ਅਤੇ ਨੌਜਵਾਨ ਸਮਾਜ ਸੇਵੀ ਸ਼ਖਸੀਅਤ ਪੰਥਦੀਪ ਸਿੰਘ ਛੀਨਾ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਸ਼ਖਸ਼ੀਅਤ ਤੇ ਲਾਇਨਜ਼ ਕਲੱਬ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਗਿੱਲ,ਪ੍ਰਧਾਨ ਗੁਰਮੀਤ ਸਿੰਘ ਮਠਾਰੂ ਤੇ ਯੂਥ ਆਗੂ ਪਰਮਿੰਦਰ ਸਿੰਘ ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ।ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਸਿੰਘ ਛੀਨਾ ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਮੌਕੇ ਸਮਾਜ ਸੇਵੀ ਸ਼ਖਸੀਅਤ ਗੁਰਪ੍ਰੀਤ ਸਿੰਘ ਰਾਜੂ ਗਿੱਲ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਇਆ ਜਾ ਰਿਹਾ ਹੈ। ਇਸ ਦੌਰਾਨ ਪੈਨਸ਼ਨਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ,ਸਲਾਹਕਾਰ ਸਲਵਿੰਦਰ ਸਿੰਘ ਬਿੱਟੂ ਰੰਧਾਵਾ , ਇੰਦਰਪ੍ਰੀਤ ਸਿੰਘ ਰਿੱਕੀ,ਤੇਜਪਾਲ ਸਿੰਘ,ਰੋਹਿਤ ਕੁਮਾਰ, ਜੋਧਵੀਰ ਸਿੰਘ, ਹਰਵਿੰਦਰ ਸਿੰਘ ਟਿੰਕੂ,ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ……ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਨੈਸ਼ਨਲ ਐਵਾਰਡੀ ਸਰਪੰਚ ਪੰਥਦੀਪ ਛੀਨਾ,ਰਾਜੂ ਗਿੱਲ,ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।