Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 21 ਜੂਨ (ਅਵਿਨਾਸ਼ ਸ਼ਰਮਾ )

ਡਾ.ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਨਰੇਸ਼ ਗੋਇਲ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਰੇਸ਼ ਗੋਇਲ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਸ਼ਖਸ਼ੀਅਤ ਤੇ ਪ੍ਰਧਾਨ ਗੁਰਮੀਤ ਸਿੰਘ ਮਠਾਰੂ , ਵਿਜੇ ਤਰੇਹਨ ਸ਼ਾਮਲ ਸਨ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਚੇਅਰਮੈਨ ਨਰੇਸ਼ ਗੋਇਲ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਚੇਅਰਮੈਨ ਨਰੇਸ਼ ਗੋਇਲ
ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਚੇਅਰਮੈਨ ਤੇ ਸਮਾਜ ਸੇਵੀ ਸ਼ਖਸ਼ੀਅਤ ਨਰੇਸ਼ ਗੋਇਲ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਕਾਰਜ ਕੀਤੇ ਜਾ ਰਿਹੇ ਹਨ । ਇਸ ਦੌਰਾਨ ਪੈਨਸ਼ਨਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ, ਸਲਾਹਕਾਰ ਸਲਵਿੰਦਰ ਸਿੰਘ ਬਿੱਟੂ ਰੰਧਾਵਾ , ਇੰਦਰਪ੍ਰੀਤ ਸਿੰਘ ਰਿੱਕੀ, ਤੇਜਪਾਲ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਹਰਵਿੰਦਰ ਸਿੰਘ ਟਿੰਕੂ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ……
ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਚੇਅਰਮੈਨ ਨਰੇਸ਼ ਗੋਇਲ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।

error: copy content is like crime its probhihated