Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 16 ਸਤੰਬਰ ( ਅਵਿਨਾਸ਼ ਸ਼ਰਮਾ)

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਰਾਜੂ ਗਿੱਲ, ਕੌਂਸਲਰ ਬਾਜਵਾ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸਥਾਨਕ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਹਾਲ ਵਿਖੇ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਲਾਇਨਜ਼ ਕਲੱਬ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਗਿੱਲ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਸ਼ਖਸ਼ੀਅਤ ਅਤੇ ਕੌਂਸਲਰ ਸੁਖਦੇਵ ਸਿੰਘ ਬਾਜਵਾ ਸ਼ਾਮਲ ਸਨ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਅਤੇ ਕੌਂਸਲਰ ਸੁਖਦੇਵ ਸਿੰਘ ਬਾਜਵਾ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਪ੍ਰਧਾਨ ਰਾਜੂ ਗਿੱਲ ਅਤੇ ਕੌਂਸਲਰ ਸੁਖਦੇਵ ਸਿੰਘ ਬਾਜਵਾ
ਨੇ ਕਿਹਾ ਕਿ ਡਾ. ਉਬਰਾਏ ਦੀ ਯੋਗ ਰਹਿਨੁਮਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਪ੍ਰਧਾਨ ਰਾਜੂ ਗਿੱਲ ਅਤੇ ਕੌਂਸਲਰ ਸੁਖਦੇਵ ਬਾਜਵਾ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਅਤੇ ਮਨੁੱਖਤਾ ਨੂੰ ਬਚਾਉਣ ਲਈ ਲਾਮਿਸਾਲ ਕਾਰਜ ਕੀਤੇ ਜਾ ਰਿਹੇ ਹਨ । ਇਸ ਦੌਰਾਨ ਪੈਨਸ਼ਨਾਂ ਦੇ ਚੈਕ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਡਾ. ਐਸ ਪੀ ਸਿੰਘ ਉਬਰਾਏ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ, ਸਲਾਹਕਾਰ ਸਲਵਿੰਦਰ ਸਿੰਘ ਬਿੱਟੂ ਰੰਧਾਵਾ , ਤੇਜਪਾਲ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਹਰਵਿੰਦਰ ਸਿੰਘ ਟਿੰਕੂ, ਕੇਵਲ ਕੁਮਾਰ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ…..ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਦੇ ਹੋਏ ਪ੍ਰਧਾਨ ਰਾਜੂ ਗਿੱਲ, ਕੌਂਸਲਰ ਸੁਖਦੇਵ ਬਾਜਵਾ, ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।