Prime Punjab Times

Latest news
ਤਨਖਾਹ ਨਾ ਮਿਲਣ ਕਰਕੇ ਮੁਲਾਜਮ ਪਰੇਸ਼ਾਨ : ਆਗੂ ਪ੍ਰਿੰਸ ਪਲਿਆਲ ਸਿਵਲ ਸਰਜਨ ਹੁਸ਼ਿਆਰਪੁਰ ਵੱਲੋਂ ਪੀ.ਐਚ.ਸੀ. ਭੂੰਗਾ ਦੀ ਅਚਨਚੇਤ ਚੈਕਿੰਗ ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਖਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਸਰਵਾਈਕਲ ਕੈਂਸਰ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਜਾਰੀ, ਡਿਪਟੀ ਕਮਿਸ਼ਨਰ ਵੱਲੋਂ ਸਮੇਂ ਸਿਰ ਟੀਕਾਕਰਨ ਦੀ ਅਪੀਲ *ਜ਼ਰੂਰੀ ਮੁਰੰਮਤ ਕਾਰਨ 11 ਮਾਰਚ ਨੂੰ ਬਿਜਲੀ ਸਪਲਾਈ ਬੰਦ ਰਹੇਗੀ* ਚੌਲਾਂਗ ਟੋਲ ਪਲਾਜ਼ਾ ਨੇੜੇ ਵਾਪਰੇ ਹਾਦਸੇ ਚ KMS ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ,ਬੇਟੇ ਤੁਸ਼ਾਂਤ ਸਮੇਤ ਤਿੰਨ ਦੀ ਮੌ+ਤ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਬਟਾਲਾ ਪੁਲਿਸ ਦੀ ਪ੍ਰਾਥਮਿਕਤਾ: ਐਸਐਸਪੀ ਡਾ. ਮਹਿਤਾਬ ਸਿੰਘ ਨੇ ਥਾਣਿਆਂ ਨੂ... *ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦ... ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਵਿਗਿਆਨ ਦਿਵਸ’ ਮਨਾਇਆ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ

ਬਟਾਲਾ 6 ਜਨਵਰੀ ( ਅਵਿਨਾਸ਼ ਸ਼ਰਮਾ)

ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਤਰੁਣਪ੍ਰੀਤ ਕਲਸੀ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਸਮੂਹ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ , ਬੇਸਹਾਰਾ ਅਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡਣ ਲਈ ਸ਼ਿਵ ਬਟਾਲਵੀ ਆਡੀਟੋਰੀਅਮ ਚ ਕੈਂਪ ਲਗਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਨ ਸਭਾ ਹਲਕਾ ਬਟਾਲਾ ਦੇ ਆਪ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਨੌਜਵਾਨ ਭਰਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤਰੁਣਪ੍ਰੀਤ ਸਿੰਘ ਕਲਸੀ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵੀ ਸ਼ਖਸ਼ੀਅਤ ਤੇ ਪ੍ਰਸਿੱਧ ਕਾਰੋਬਾਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨਜਿੰਦਰ ਸਿੰਘ ਬੱਲ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਅਤੇ ਦੀਪ ਇੰਦਰ ਸਿੰਘ ਸਚਦੇਵਾ ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਨੌਜਵਾਨ ਸਮਾਜ ਸੇਵੀ ਸ਼ਖਸੀਅਤ ਤਰਨਪ੍ਰੀਤ ਕਲਸੀ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਡਾ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਨੌਜਵਾਨ ਆਪ ਆਗੂ ਤਰੁਣਪਰੀਤ ਕਲਸੀ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਮੌਕੇ ਸਮਾਜ ਸੇਵੀ ਸ਼ਖਸੀਅਤ ਮਨਜਿੰਦਰ ਸਿੰਘ ਬੱਲ ਅਤੇ ਆਪ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਗਿੱਲ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਸਰਬੱਤ ਦਾ ਭਲਾ ਟਰਸਟ ਦੇ ਰਾਹੀਂ ਜਾਤ ਪਾਤ ਅਤੇ ਹੱਦਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਇਨਸਾਨੀਅਤ ਤੇ ਮਨੁੱਖਤਾ ਨੂੰ ਬਚਾਇਆ ਜਾ ਰਿਹਾ ਹੈ। ਇਸ ਦੌਰਾਨ ਪੈਨਸ਼ਨਾਂ ਲੈਣ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਕੀਤਾ ।ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ , ਵਿੱਤ ਸਕੱਤਰ ਰਜਿੰਦਰ ਸਿੰਘ ਰਾਜੂ ਸਰਪੰਚ, ਇੰਦਰਪ੍ਰੀਤ ਸਿੰਘ ਰਿੱਕੀ, ਤੇਜਪਾਲ ਸਿੰਘ, ਰੋਹਿਤ ਕੁਮਾਰ, ਜੋਧਵੀਰ ਸਿੰਘ, ਹਰਵਿੰਦਰ ਸਿੰਘ ਟਿੰਕੂ, ਕੇਵਲ ਕੁਮਾਰ, ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ….ਲੋੜਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਤਰਨਪ੍ਰੀਤ ਕਲਸੀ, ਮਨਜਿੰਦਰ ਬੱਲ, ਰਾਜੂ ਗਿੱਲ , ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਹੋਰ ਆਗੂ।

error: copy content is like crime its probhihated