Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਠੰਡ ਤੋਂ ਬਚਾਉਣ ਲਈ ਕੰਬਲ ਵੰਡੇ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦਾਂ ਨੂੰ ਠੰਡ ਤੋਂ ਬਚਾਉਣ ਲਈ ਕੰਬਲ ਵੰਡੇ

ਬਟਾਲਾ 31 ਜਨਵਰੀ (ਅਵਿਨਾਸ਼ ਸ਼ਰਮਾ )

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਸੰਸਾਰ ਪ੍ਰਸਿੱਧ ਸਮਾਜਸੇਵੀ ਸਖਸ਼ੀਅਤ ਮਾਨਯੋਗ ਡਾ. ਐਸ ਪੀ ਸਿੰਘ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਅਤੇ ਟਰੱਸਟ ਦੇ ਕੌਮੀ ਪ੍ਰਧਾਨ ਸ.ਜੱਸਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਟੀਮ ਮੈਂਬਰਾਂ ਵੱਲੋਂ ਕੜਾਕੇ ਦੀ ਠੰਡ ਵਿੱਚ ਲੋੜਵੰਦਾਂ ਨੂੰ ਠੰਡ ਤੋਂ ਬਚਾਉਣ ਦੇ ਮਕਸਦ ਨਾਲ ਸਥਾਨਕ ਬੱਸ ਸਟੈਂਡ ਦੇ ਸਾਹਮਣੇ ਗਰਮ ਕੰਬਲ ਵੰਡ ਕੇ ਠੰਡ ਨਾਲ ਕੰਬ ਰਹੇ ਰਿਕਸ਼ਾ ਚਾਲਕਾਂ, ਰੇਹੜੀ ਵਾਲਿਆਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ, ਬੱਚਿਆ ਤੇ ਹੋਰ ਲੋੜਵੰਦਾਂ ਨੂੰ ਵੱਲੋ ਨਿੱਘ ਦਿੱਤਾ ਗਿਆ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੇ ਪੁਲਿਸ ਜ਼ਿਲਾ ਬਟਾਲਾ ਦੇ ਐਸ ਪੀ ਹੈਡਕੁਆਰਟਰ ਜਗਵਿੰਦਰਜੀਤ ਸਿੰਘ , ਨਗਰ ਸੁਧਾਰ ਟਰਸਟ ਦੇ ਚੇਅਰਮੈਨ ਨਰੇਸ਼ ਗੋਇਲ, ਟਰੈਫਿਕ ਪੁਲਿਸ ਬਟਾਲਾ ਦੇ ਇੰਚਾਰਜ ਇੰਸਪੈਕਟਰ ਰਵਿੰਦਰਪਾਲ ਸਿੰਘ ਗਰੇਵਾਲ, ਟਰੱਸਟ ਦੇ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ, ਇੰਦਰਪ੍ਰੀਤ ਸਿੰਘ ਰਿੱਕੀ , ਰੋਹਿਤ ਕੁਮਾਰ ਤੋਂ ਇਲਾਵਾ ਹੋਰ ਵੀ ਪੁਲਿਸ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਨਰੇਸ਼ ਗੋਇਲ ਅਤੇ ਐਸ ਪੀ ਹੈਡਕੁਆਰਟਰ ਜਗਵਿੰਦਰਜੀਤ ਸਿੰਘ ਨੇ ਕਿਹਾ ਕਿ ਡਾ. ਐਸ ਪੀ ਸਿੰਘ ਉਬਰਾਏ ਵੱਲੋਂ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ, ਜਦਕਿ ਗਰੀਬਾਂ, ਲੋੜਵੰਦਾਂ ਨੂੰ ਠੰਡ ਦੇ ਕਹਿਰ ਤੋਂ ਬਚਾਉਣ ਦੇ ਲਈ ਬਹੁਤ ਹੀ ਚੰਗੀ ਕੁਆਲਿਟੀ ਦੇ ਕਰਮ ਕੰਬਲ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੇ ਅੰਦਰ ਡਾ. ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਦੇ ਲਈ ਬਹੁਤ ਹੀ ਨੇਕ ਕਾਰਜ ਕੀਤੇ ਜਾ ਰਹੇ ਹਨ, ਜਦਕਿ ਆਪਣੀ ਨੇਕ ਕਿਰਤ ਕਮਾਈ ਦਾ 99 ਫੀਸਦੀ ਹਿੱਸਾ ਗਰੀਬਾਂ ਦੇ ਉੱਪਰ ਖਰਚ ਕਰਕੇ ਡਾ. ਉਬਰਾਏ ਵੱਲੋਂ ਪੂਰੇ ਹੀ ਵਿਸ਼ਵ ਭਰ ਦੇ ਅੰਦਰ ਸਿੱਖਾਂ, ਸਰਦਾਰਾਂ, ਪੰਜਾਬੀਆਂ ਤੇ ਭਾਰਤੀਆਂ ਦਾ ਸਿਰ ਉੱਚਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਸਮੁੱਚੇ ਹੀ ਜਿਲ੍ਹੇ ਭਰ ਦੇ ਅੰਦਰ ਲੋੜਵੰਦਾਂ ਨੂੰ ਕਰਮ ਕੰਬਲ ਵੰਡੇ ਜਾ ਰਹੇ ਹਨ, ਜਦਕਿ ਵੱਖ-ਵੱਖ ਥਾਵਾਂ ਤੇ ਮੌਕੇ ਤੇ ਪਹੁੰਚ ਕੇ ਰਾਤ ਦੇ ਹਨੇਰੇ ਅਤੇ ਸਵੇਰੇ ਤੜਕਸਾਰ ਠੰਡ ਵਿੱਚ ਕੰਬ ਰਹੇ ਮੈਂਬਰਾਂ ਨੂੰ ਗਰਮ ਕੰਬਲਾਂ ਦਾ ਨਿਘ ਦਿੱਤਾ ਜਾ ਰਿਹਾ ਹੈ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ…
ਟਰੱਸਟ ਦੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਚੇਅਰਮੈਨ ਨਰੇਸ਼ ਗੋਇਲ, ਐਸ ਪੀ ਜਗਵਿੰਦਰਜੀਤ ਸਿੰਘ ਤੇ ਹੋਰ ਲੋੜਵੰਦਾਂ ਨੂੰ ਕੰਬਲ ਵੰਡਦੇ ਹੋਏ।