Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਰਕਾਰੀ ਹਾਈ ਸਕੂਲ ਜੁਝਾਰ ਚੱਠਿਆਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

ਸਰਕਾਰੀ ਹਾਈ ਸਕੂਲ ਜੁਝਾਰ ਚੱਠਿਆਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸੌ ਫ਼ੀਸਦੀ

ਗੜ੍ਹਦੀਵਾਲਾ 3 ਮਈ (ਚੌਧਰੀ) 

: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਜੂਝਾਰ ਚੱਠਿਆਲ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ  ਸਤਪਾਲ ਸ਼ਰਮਾ ਨੇ ਦੱਸਿਆ ਕਿ ਸਵਿਤਾ ਸਪੁੱਤਰੀ ਹਰਮੇਸ਼ ਕੁਮਾਰ ਨੇ 600 ਵਿੱਚੋਂ 550 (91.66 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,ਅਰੂਸ਼ੀ ਸਪੁੱਤਰੀ ਦੀਪਕ ਸਿੰਘ ਨੇ 600 ਵਿੱਚੋਂ 548 (91.33 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਮਾਨਵੀ ਸਪੁੱਤਰੀ ਰਾਕੇਸ਼ ਕੁਮਾਰ ਨੇ 600 ਵਿੱਚੋਂ 545 (90.83 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਇੰਚਾਰਜ ਸਤਪਾਲ ਸ਼ਰਮਾ ਨੇ ਦੱਸਿਆ ਕਿ ਅੱਠਵੀਂ ਜਮਾਤ ਦਾ ਇਮਤਿਹਾਨ 26 ਵਿਦਿਆਰਥੀਆਂ ਨੇ ਦਿੱਤਾ ਸੀ ਤੇ 26 ਵਿਦਿਆਰਥੀ ਹੀ ਪਾਸ ਹੋ ਗਏ ਹਨ। ਉਹਨਾਂ ਦੱਸਿਆ ਕਿ 25 ਵਿਦਿਆਰਥੀਆਂ ਨੇ ਫਸਟ ਪੁਜ਼ੀਸ਼ਨ ਪ੍ਰਾਪਤ ਕੀਤੀ ਹੈ। ਇਹਨਾਂ ਵਿੱਚੋਂ 10 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਪੂਰੇ ਸਟਾਫ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ । ਇਸ ਮੌਕੇ ਅਮਨਪ੍ਰੀਤ ਸਿੰਘ, ਅੰਮਿ੍ਤਪਾਲ ਸਿੰਘ, ਕੁਮਾਰ ਗੋਰਵ, ਕਰਨੈਲ ਸਿੰਘ, ਜਸਵਿੰਦਰ ਸਿੰਘ,ਵਿਨੋਦ ਕੁਮਾਰ, ਇਕਬਾਲ ਕੌਰ, ਮਮਤਾ, ਬਰਿੰਦਰ ਕੌਰ,ਇਕਵਾਲ ਸਿੰਘ,ਸੰਜੇ ਕੁਮਾਰ ਬਾਵਾ, ਹਰਮੀਕ ਸਿੰਘ ਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।