Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸੈਕਟਰ-3 ਤਲਵਾੜਾ ਸਕੂਲ ਦੇ ਅੱਠਵੀਂ,ਦਸਵੀਂ ਤੇ ਬਾਰ੍ਹਵੀ ਜਮਾਤਾਂ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ

ਸੈਕਟਰ-3 ਤਲਵਾੜਾ ਸਕੂਲ ਦੇ ਅੱਠਵੀਂ,ਦਸਵੀਂ ਤੇ ਬਾਰ੍ਹਵੀ ਜਮਾਤਾਂ ਦਾ ਨਤੀਜਾ ਸ਼ਤ-ਪ੍ਰਤੀਸ਼ਤ ਰਿਹਾ

ਤਲਵਾੜਾ / ਦਸੂਹਾ 04 ਮਈ (ਚੌਧਰੀ) 

ਸਿਮਰਨ ਅਤੇ ਪਲਕ ਚੌਧਰੀ ਨੇ ਅੱਠਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਵਿੱਚ 9ਵਾਂ ਅਤੇ 11ਵਾਂ ਸਥਾਨ ਕੀਤਾ ਹਾਸਿਲ 

: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੀ ਪ੍ਰੀਖਿਆ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ-3 ਤਲਵਾੜਾ ਦਾ ਨਤੀਜਾ ਸ਼ਤਪ੍ਰਤੀਸ਼ਤ ਰਿਹਾ । ਪ੍ਰਿ. ਵੀਨਾ ਬੱਧਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਠਵੀਂ ਜਮਾਤ ਦੀ ਸਿਮਰਨ ਸਪੁੱਤਰੀ ਕਮਲੇਸ਼ ਕੁਮਾਰ ਨੇ 591/600 ਅੰਕ ਅਤੇ ਪਲਕ ਚੌਧਰੀ ਸਪੁੱਤਰੀ ਗੁਰਭਜਨ ਸਿੰਘ ਨੇ 589/600 ਅੰਕ ਹਾਸਿਲ ਕਰਕੇ ਮੈਰਿਟ ਵਿੱਚ ਸਥਾਨ ਹਾਸਿਲ ਕੀਤੇ । ਅੱਠਵੀਂ ਜਮਾਤ ਦੇ 8 ਵਿਦਿਆਰਥੀਆ ਨੇ 96 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ।ਇਸ ਲੜੀ ਤਹਿਤ ਦਸਵੀਂ ਜਮਾਤ ਦੇ 9 ਵਿਦਿਆਰਥੀਆ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ । ਬਾਰ੍ਹਵੀ ਜਮਾਤ ਦੇ ਸਾਇੰਸ ਗਰੁੱਪ ਦੇ 26, ਕਾਮਰਸ ਗਰੁੱਪ ਦੇ 7, ਆਰਟਸ ਗਰੁੱਪ ਦੇ 25 ਅਤੇ ਵੋਕੇਸ਼ਨਲ ਗਰੁੱਪ ਦੇ 7 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ । ਪ੍ਰਿ. ਵੀਨਾ ਬੱਧਣ ਨੇ ਦੱਸਿਆ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ,ਮਾਪਿਆਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਪੜ੍ਹਾਈ ਪ੍ਰਤੀ ਲਗਨ ਨੂੰ ਜਾਂਦਾ ਹੈ ।ਇਸ ਮੌਕੇ ਸਕੂਲ ਇੰਚਾਰਜ ਗੁਰਦੀਪ ਸਿੰਘ ਅਤੇ ਸਮੂਹ ਸਟਾਫ ਮੈਂਬਰ ਹਾਜਰ ਸਨ ।

ਫੋਟੋ – ਮੈਰਿਟ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਸਮੂਹ ਸਟਾਫ ਮੈਬਰ

error: copy content is like crime its probhihated