Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 15 ਮਈ (ਚੌਧਰੀ )

-ਸਿੱਖਿਆ ਵਿਭਾਗ ਦੇ ਹੁਕਮ ਅਤੇ ਜਿਲ੍ਹਾ ਸਿੱਖਿਆ ਅਫਸਰ (ਸ) ਹੁਸ਼ਿਆਰਪੁਰ ਡਾ. ਗੁਰਿੰਦਰਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਰਸ਼ਪਾਲ ਕੌਰ ਦੀ ਪ੍ਰਧਾਨਗੀ ਹੇਠ ਅੱਜ ਵਿਦਿਅਕ ਸੈਸ਼ਨ 2024-25 ਲਈ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਰੀਅਰ ਗਾਈਡੈਂਸ ਗਤੀਵਿਧੀਆਂ ਦੇ ਅੰਤਰਗਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ (ਹੁਸ਼ਿਆਰਪੁਰ) ਵਿਖੇ ਬਲਾਕ ਪੱਧਰੀ ਪ੍ਰਤਿਯੋਗਤਾ ਖੋਜ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਚਿੱਤਰਕਾਰੀ ,ਭਾਸ਼ਣ ,ਕਵਿਤਾ ,ਪੇਂਟਿੰਗ ,ਸੰਗੀਤ, ਨਾਟਕ ਅਤੇ ਕਲੇ ਮਾਡਲਿੰਗ ਗਤੀਵਿਧੀਆਂ ਕਰਵਾਈਆਂ ਗਈਆਂ ।ਜਿਸ ਵਿੱਚ ਬਲਾਕ ਭੂੰਗਾ ਦੇ ਸਕੂਲਾਂ ਨੇ ਭਾਗ ਲਿਆ । ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਰਸ਼ਪਾਲ ਕੌਰ ਨੇ ਬਲਾਕ ਦੇ ਸਕੂਲਾਂ ਵਿੱਚੋ ਆਏ ਅਧਿਆਪਕਾਂ ਨੂੰ ਜੀ ਆਇਆਂ ਆਖਿਆ ਅਤੇ ਲੈਕਚਰਾਰ ਦਿਨੇਸ਼ ਠਾਕੁਰ ਨੇ ਧੰਨਵਾਦ ਕੀਤਾ।ਇਸ ਮੌਕੇ ਸਟੇਜ ਸੈਕਟਰੀ ਦੀ ਡਿਊਟੀ ਲੈਕਚਰਾਰ ਦਲਜੀਤ ਸਿੰਘ ਅਤੇ ਲੈਕਚਰਾਰ ਦਿਨੇਸ਼ ਠਾਕੁਰ ਨੇ ਸਾਂਝੇ ਤੌਰ ਤੇ ਨਿਭਾਈ । ਇਨ੍ਹਾਂ ਮੁਕਾਬਲੀਆ ਵਿੱਚ ਭਾਸ਼ਣ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਚੱਕ ਲਾਦੀਆਂ ਪਹਿਲਾ ਸਥਾਨ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਦੂਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਤੀਜਾ ਸਥਾਨ । ਸੰਗੀਤ ਮੁਕਾਬਲੇ ‘ਚ ਸਰਕਾਰੀ ਹਾਈ ਸਕੂਲ ਚੱਕ ਲਾਦੀਆਂ ਪਹਿਲਾਂ ਸਥਾਨ, ਸਰਕਾਰੀ ਸੀਨੀਅਰ ਸਕੰਡਰੀ ਸਕੂਲ ਡੱਫਰ ਦੂਜਾ ਸਥਾਨ, ਸਰਕਾਰੀ ਹਾਈ ਸਕੂਲ ਜੁਝਾਰ ਜਠਿਆਲ ਤੀਜਾ ਸਥਾਨ , ਕਵਿਤਾ ਉਚਾਰਨ ਮੁਕਾਬਲੇ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਚੱਕ ਲਾਦੀਆਂ ਦੂਜਾ ਸਥਾਨ , ਨਾਟਕ ਮੁਕਾਬਲੇ ਸਰਕਾਰੀ ਹਾਈ ਸਕੂਲ ਚੱਕ ਲਾਦੀਆਂ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੂਜਾ ਸਥਾਨ, ਸਰਕਾਰੀ ਹਾਈ ਸਕੂਲ ਕੂਕਾ ਨੇਟ ਤੀਜਾ ਸਥਾਨ, ਕਲੇ ਮਾਡਲਿੰਗ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਮਿਰਜਾਪੁਰ ਦੂਜਾ ਸਥਾਨ, ਸਰਕਾਰੀ ਹਾਈ ਸਕੂਲ ਪੰਡੋਰੀ ਟਵਾਲ ਤੀਜਾ ਸਥਾਨ, ਸਰਕਾਰੀ ਹਾਈ ਸਕੂਲ ਜੁਝਾਰ ਚਠਿਆਲ ਤੀਜਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਡੋਹ ਤੀਜਾ ਸਥਾਨ, ਚਿੱਤਰਕਾਰੀ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਜੂਝਾਰ ਦੂਜਾ ਸਥਾਨ, ਸਰਕਾਰੀ ਹਾਈ ਸਕੂਲ ਚੱਕ ਲਾਦੀਆਂ ਤੀਜਾ ਸਥਾਨ, ਪੇਂਟਿੰਗ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ ਪੰਡੋਰੀ ਅਟਵਾਲ ਦੂਜਾ ਸਥਾਨ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਬਹਾ ਤੀਜਾ ਸਥਾਨ ,ਇਸ ਮੌਕੇ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਨੇ ਜੱਜ ਦੀ ਡਿਊਟੀ ਨਿਭਾਈ। ਇਸ ਮੌਕੇ ਪ੍ਰਿੰਸੀਪਲ ਕੌਰ, ਲੈਕਚਰਾਰ ਦਿਨੇਸ਼ ਠਾਕੁਰ, ਲੈਕਚਰਾਰ ਦਲਜੀਤ ਸਿੰਘ, ਲੈਕਚਰਾਰ ਕਸ਼ਮੀਰ ਕੌਰ, ਬਲਵਿੰਦਰ ਕੌਰ ,ਦਿਲਬਾਗ ਸਿੰਘ, ਜਗਮੋਹਨ ਸਿੰਘ, ਜਗਵਿੰਦਰ ਸਿੰਘ, ਹਰਪਾਲ ਸਿੰਘ,ਰਮਨਦੀਪ ਕੌਰ ,ਰੇਖਾ ਰਾਣੀ ,ਸਪਨਾ ਸਲਾਰੀਆ, ਰਮਨਦੀਪ ਕੌਰ ਮਨਜੀਤ ਸਿੰਘ ,ਨਗਿੰਦਰ ਪਾਲ ਸਿੰਘ,ਸੰਜੀਵ ਕੁਮਾਰ, ਜਸਵਿੰਦਰ ਸਿੰਘ, ਰਮਨਦੀਪ ਕੌਰ, ਅੰਜੂ ਬਾਲਾ, ਜਸਪਾਲ ਸਿੰਘ , ਸਚਨ ਕੁਮਾਰ, ਬਹਾਦਰ ਜਗਦੀਸ਼ ਸਿੰਘ ਆਦਿ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

error: copy content is like crime its probhihated