Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੁਖਮਨਜੀਤ ਨੇ ਨੈਸ਼ਨਲ ‘ਚ ਜਿੱਤਿਆ ਸਿਲਵਰ ਮੈਡਲ*

ਸੁਖਮਨਜੀਤ ਨੇ ਨੈਸ਼ਨਲ ‘ਚ ਜਿੱਤਿਆ ਸਿਲਵਰ ਮੈਡਲ*

ਗੜ੍ਹਦੀਵਾਲਾ 1 ਜੁਲਾਈ (ਚੌਧਰੀ) 

: ਪਿਛਲੇ ਦਿਨੀਂ ਪੱਛਮੀ ਬੰਗਾਲ ਵਿਖੇ ਹੋਈ ਰਾਸ਼ਟਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦੇ ਵਿਦਿਆਰਥੀ ਸੁਖਮਨਜੀਤ ਸਿੰਘ ਨੇ ਆਪਣੇ ਭਾਰ ਵਰਗ ਵਿੱਚ ਪੰਜਾਬ ਰਾਜ ਦੀ ਪ੍ਰਤੀਨਿਧਤਾ ਕੀਤੀ। ਸੁਖਮਨਜੀਤ ਸਿੰਘ ਨੇ ਆਪਣੇ ਭਾਰ ਵਰਗ ਵਿੱਚ ਸਿਲਵਰ ਮੈਡਲ ਜਿੱਤ ਕੇ ਪੂਰੇ ਪੰਜਾਬ ਦੇ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਦਾ ਨਾਮ ਰੌਸ਼ਨ ਕੀਤਾ। ਅੱਜ ਸਕੂਲ ਵਿੱਚ ਸਵੇਰ ਦੀ ਸਭਾ ਵਿੱਚ ਸੁਖਮਨਜੀਤ ਸਿੰਘ ਨੂੰ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਰਜੀਵਨ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸੁਖਮਨਜੀਤ ਵਾਂਗ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸਰਜੀਵਨ ਕੁਮਾਰ ਵਲੋਂ ਇਸ ਜਿੱਤ ਦਾ ਸਿਹਰਾ ਸੁਖਮਨਜੀਤ ਦੇ ਕੋਚ ਪੀ ਟੀ ਆਈ ਰਛਪਾਲ ਸਿੰਘ ਉੱਪਲ ਜੀ ਨੂੰ ਦਿੱਤਾਂ ਜਿਹਨਾਂ ਦੀ ਮਿਹਨਤ ਸਦਕਾ ਸਕੂਲ ਦੇ ਕਈ ਵਿਦਿਆਰਥੀਆਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਮੱਲਾ ਮਾਰੀਆਂ ਹਨ। ਇਸ ਮੋਕੇ ਤੇ ਜਰਨੈਲ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਭਾਸ਼ ਚੰਦਰ, ਕੁਲਦੀਪ ਸਿੰਘ, ਪੀ ਟੀ ਆਈ ਰਛਪਾਲ ਸਿੰਘ ਉੱਪਲ, ਨਵਜੋਤ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ, ਮਨੋਜ ਕੁਮਾਰੀ, ਅਜੇ ਕੁਮਾਰ ਆਦਿ ਸਮੂਹ ਸਟਾਫ ਹਾਜ਼ਰ ਸੀ।