ਗੜ੍ਹਦੀਵਾਲਾ 19 ਅਪ੍ਰੈਲ (ਚੌਧਰੀ)
: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦਾ ਨਤੀਜਾ ਸੌ ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰਛਪਾਲ ਕੌਰ ਨੇ ਦੱਸਿਆ ਕਿ ਤਜਿੰਦਰ ਕੌਰ ਨੇ 569/650 ਲੈ ਕੇ ਆਪਣੇ ਸਕੂਲ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸ਼ਨਦੀਪ ਕੌਰ ਨੇ 557/650 ਅੰਕ ਤੇ ਤਨਵੀ ਨੇ 539 /650 ਚੋਂ ਅੰਕ ਹਾਸਲ ਕਰਕੇ ਕ੍ਰਮਵਾਰ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਸ਼ਪਾਲ ਕੌਰ ਅਤੇ ਬੱਚਿਆਂ ਤੇ ਪੂਰੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਤੇ ਮੁਬਾਰਕਾਂ ਦਿੱਤੀਆਂ ।ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਕੁੱਲ 24 ਬੱਚਿਆਂ ਨੇ ਪੇਪਰ ਦਿੱਤੇ ਸਨ ਤੇ ਸਾਰੇ ਬੱਚੇ ਵਧੀਆ ਅੰਕ ਲੈ ਕੇ ਪਾਸ ਹੋਏ ਹਨ।








