Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਸਰਪੰਚਾਂ ਤੇ ਪੰਚਾਂ ਦੀ ਉੱਪ ਚੋਣ, ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਸਥਾਪਿਤ ਕੀਤੇ ਗਏ ਹਨ ਨਾਮਜ਼ਦਗੀ ਕੇਂਦਰ : ਆਸ਼ਿਕਾ ਜੈਨ

ਸਰਪੰਚਾਂ ਤੇ ਪੰਚਾਂ ਦੀ ਉੱਪ ਚੋਣ, ਜ਼ਿਲ੍ਹੇ ਦੇ ਸਾਰੇ ਬਲਾਕਾਂ ‘ਚ ਸਥਾਪਿਤ ਕੀਤੇ ਗਏ ਹਨ ਨਾਮਜ਼ਦਗੀ ਕੇਂਦਰ : ਆਸ਼ਿਕਾ ਜੈਨ

ਹੁਸ਼ਿਆਰਪੁਰ (ਪ੍ਰਾਈਮ ਪੰਜਾਬ ਟਾਈਮਜ਼)

ਜ਼ਿਲ੍ਹਾ ਚੋਣ ਅਫ਼ਸਰ ਨੇ ਨਾਮਜ਼ਦਗੀ ਕੇਂਦਰਾਂ ਸਬੰਧੀ ਦਿੱਤੀ ਜਾਣਕਾਰੀ

ਹੁਸ਼ਿਆਰਪੁਰ ਜ਼ਿਲ੍ਹੇ ‘ਚ ਸਰਪੰਚਾਂ ਤੇ ਪੰਚਾਂ ਦੇ ਅਹੁਦਿਆਂ ਲਈ 27 ਜੁਲਾਈ ਨੂੰ ਹੋਵੇਗੀ ਉੱਪ ਚੋਣ

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਨੇ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉੱਪ ਚੋਣਾਂ ਦਾ ਸ਼ਡਿਊਲ ਐਲਾਨ ਦਿੱਤਾ ਹੈ। ਇਹ ਉੱਪ ਚੋਣ 27 ਜੁਲਾਈ 2025 (ਐਤਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 

ਉਨ੍ਹਾਂ ਦੱਸਿਆ ਕਿ 15 ਅਕਤੂਬਰ 2024 ਨੂੰ ਸੰਪੰਨ ਗ੍ਰਾਮ ਪੰਚਾਇਤ ਚੋਣਾਂ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਰਪੰਚਾਂ ਦੀਆਂ 4 ਅਤੇ ਪੰਚਾਂ ਦੀਆਂ 151 ਅਸਾਮੀਆਂ ਖਾਲੀ ਰਹਿ ਗਈਆਂ ਸਨ। ਇਹ ਉੱਪ ਚੋਣ ਇਨ੍ਹਾਂ ਖਾਲੀ ਅਹੁਦਿਆਂ ਨੂੰ ਭਰਨ ਲਈ ਕਰਵਾਈ ਜਾ ਰਹੀ ਹੈ।   

ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਾਮਜ਼ਦਗੀਆਂ 14 ਜੁਲਾਈ, 2025 (ਸੋਮਵਾਰ) ਤੋਂ 17 ਜੁਲਾਈ, 2025 (ਵੀਰਵਾਰ) ਤੱਕ, ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿੱਚ ਦਾਖਲ ਕੀਤੀਆਂ ਜਾ ਸਕਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਚੋਣਾਂ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਆਉਂਦੇ 10 ਬਲਾਕਾਂ ਵਿਚ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ ਲਈ ਵੱਖ-ਵੱਖ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।

ਨ੍ਹਾਂ ਕਿਹਾ ਕਿ ਬਲਾਕ ਟਾਂਡਾ ਵਿਚ ਸਕੂਲ ਆਫ਼ ਐਮੀਨੈਂਸ ਟਾਂਡਾ, ਦਸੂਹਾ ਵਿਚ ਸਕੂਲ ਆਫ਼ ਐਮੀਨੈਂਸ ਦਸੂਹਾ, ਮੁਕੇਰੀਆਂ ਵਿਚ ਤਹਿਸੀਲ ਦਫ਼ਤਰ ਮੁਕੇਰੀਆਂ, ਹਾਜੀਪੁਰ ਵਿਚ ਸਬ-ਤਹਿਸੀਲ ਦਫ਼ਤਰ ਹਾਜੀਪੁਰ, ਤਲਵਾੜਾ ਵਿਚ ਸਬ-ਤਹਿਸੀਲ ਦਫ਼ਤਰ ਤਲਵਾੜਾ, ਮਾਹਿਲਪੁਰ ਵਿਚ ਕੋਰਟ ਰੂਮ ਸਬ-ਤਹਿਸੀਲ ਦਫ਼ਤਰ ਮਾਹਿਲਪੁਰ, ਗੜ੍ਹਸ਼ੰਕਰ ਵਿਚ ਕੋਰਟ ਰੂਮ ਸਬ-ਤਹਿਸੀਲ ਦਫ਼ਤਰ ਗੜ੍ਹਸ਼ੰਕਰ, ਹੁਸ਼ਿਆਰਪੁਰ-1 ਵਿਚ ਤਹਿਸੀਲ ਦਫ਼ਤਰ ਹੁਸ਼ਿਆਰਪੁਰ, ਹੁਸ਼ਿਆਰਪੁਰ-2 ਵਿਚ ਨਾਇਬ ਤਹਿਸੀਲਦਾਰ ਦਫ਼ਤਰ ਹੁਸ਼ਿਆਰਪੁਰ ਅਤੇ ਬਲਾਕ ਭੂੰਗਾ ਵਿਚ ਨਾਇਬ ਤਹਿਸੀਲਦਾਰ ਦਫ਼ਤਰ ਭੂੰਗਾ ਵਿਖੇ ਨਾਮਜ਼ਦਗੀ ਕੇਂਦਰ ਬਣਾਏ ਗਏ ਹਨ, ਜਿਥੇ ਉਮੀਦਵਾਰ ਆਪਣੀ ਨਾਮਜ਼ਦਗੀ ਦਾਖਲ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜੁਲਾਈ, 2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ, 2025 (ਸ਼ਨੀਵਾਰ) ਦੁਪਹਿਰ 3 ਵਜੇ ਤੱਕ ਹੈ। 

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਸਬੰਧਤ ਪੋਲਿੰਗ ਸਟੇਸ਼ਨ ‘ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਪਡੇਟ ਕੀਤੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 23 ਮਈ, 2025 ਨੂੰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਪੰਚ ਦੇ ਅਹੁਦੇ ਲਈ ਵੱਧ ਤੋਂ ਵੱਧ ਚੋਣ ਖਰਚ ਸੀਮਾ 40,000 ਰੁਪਏ ਅਤੇ ਪੰਚ ਦੇ ਅਹੁਦੇ ਲਈ 30,000 ਰੁਪਏ ਨਿਰਧਾਰਤ ਕੀਤੀ ਗਈ ਹੈ। 

ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਹਿੱਸਾ ਲੈ ਕੇ ਵੋਟ ਦੀ ਵਰਤੋਂ ਜ਼ਰੂਰ ਕਰਨ ਅਤੇ ਯੋਗ ਪ੍ਰਤੀਨਿਧੀਆਂ ਦੀ ਚੋਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।

error: copy content is like crime its probhihated