ਗੜ੍ਹਦੀਵਾਲਾ (ਚੌਧਰੀ)
29 ਸਤੰਬਰ : ਜ਼ਿਲਾ ਪੱਧਰੀ ਟੂਰਨਾਮੈਂਟ ਜੋ ਕਿ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਡੀਈਓ ਹਰ ਭਗਵੰਤ ਸਿੰਘ, ਡਿਪਟੀ ਡੀ ਈ ਓ ਧੀਰਜ ਵਸ਼ਿਸ਼ਟ ਜ਼ਿਲਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ ਦੀ ਯੋਗ ਅਗਵਾਈ ਹੇਠ ਮਿਤੀ 25/9/ 23 ਤੋਂ 28/9/23 ਤੱਕ ਕਰਵਾਏ ਗਏ। ਇਹਨਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਗਾ ਕਲਾਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਲੜਕੇ ਅੰਡਰ 14 ਸਾਲ ਖੋ-ਖੋ ਜਿਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਲੜਕੀਆਂ ਅੰਡਰ 19 ਸਾਲ ਜਿਲੇ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰਿੰਸੀਪਲ ਜੀਵਨ ਕੁਮਾਰੀ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਹੋਰ ਜ਼ਿਆਦਾ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਦੱਸਿਆ ਕਿ ਇਹ ਸਭ ਡੀ ਪੀ ਈ ਜਸਵਿੰਦਰ ਸਿੰਘ ਅਤੇ ਲੈਕਚਰਾਰ ਸਰੀਰਕ ਸਿੱਖਿਆ ਕੁਲਵਿੰਦਰ ਕੌਰ ਦੀ ਸਖਤ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਨੇ ਵੀ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ ਲੈਕ ਅੰਮ੍ਰਿਤ ਪਾਲ ਸਿੰਘ, ਜਸਵਿੰਦਰ ਸਿੰਘ, ਜਗਜੀਤ ਸਿੰਘ, ਸੋਹਣ ਲਾਲ, ਕਮਲ ਬੈਂਸ, ਯੁਧਵੀਰ ਸਿੰਘ, ਸੁਖਵਿੰਦਰ ਕੌਰ, ਹਰਵਿੰਦਰ ਕੌਰ, ਰਜਵੰਤ ਕੌਰ, ਬਲਜੀਤ ਕੌਰ, ਕ੍ਰਿਸ਼ਨਾ ਦੇਵੀ , ਗਗਨਦੀਪ, ਨਰਪਿੰਦਰ ਸਿੰਘ, ਪੂਨਮ ਸ਼ਰਮਾ, ਵਰਿੰਦਰ ਕੁਮਾਰ, ਪ੍ਰੀਆ ਠਾਕੁਰ ਹਾਜ਼ਰ ਸਨ।