ਗੜ੍ਹਦੀਵਾਲਾ 10 ਜੁਲਾਈ (ਚੌਧਰੀ)
: ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ 102 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ, ਬਜੁਰਗ ਆਦਿ ਸ਼ਾਮਲ ਸਨ। ਇਸ ਮੌਕੇ ਤੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਾਰੇ ਐਨ ਆਰ ਆਈ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜੋ ਕਿ ਆਪਣੇ ਦਸਵੰਧ ਦੇ ਵਿੱਚੋਂ ਰਾਸ਼ਨ ਵੰਡ ਸਮਾਗਮ ਵਿੱਚ ਹਿੱਸਾ ਪਾਉਂਦੇ ਹਨ। ਜਿਨ੍ਹਾਂ ਵਿੱਚ ਖਾਸ ਕਰਕੇ ਵੀਰ ਹਰਜੀਤ ਸਿੰਘ ਕਨੇਡਾ, ਵੀਰ ਗੁਰਿੰਦਰ ਸਿੰਘ ਮੈਲਬੋਰਨ ਤੇ ਮੈਲਬੋਰਨ ਦੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸੋਸਾਇਟੀ ਦੇ ਮੁੱਖ ਸੇਵਾਦਾਰ ਸ.ਮਨਜੋਤ ਸਿੰਘ ਤਲਵੰਡੀ ,ਕੈਸ਼ੀਅਰ ਪੁਰਸ਼ੋਤਮ ਸਿੰਘ, ਮਨਿੰਦਰ ਸਿੰਘ ,ਕਮਲਜੀਤ ਭਟੋਆ, ਬਿੱਟੂ ਬਾਹਗਾ, ਕਮਲਜੀਤ ਸਿੰਘ ਆਦਿ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ।
ਫੋਟੋ : ਸੋਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਅਤੇ ਸਾਥੀ ਨਾਲ ਹੀ ਰਾਸ਼ਨ ਵੰਡਦੇ ਹੋਏ।